ਅੰਮ੍ਰਿਤਸਰ:ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਕਾਰਨ ਕਈ ਲੋਕ ਵੱਖ-ਵੱਖ ਦੇਸ਼ਾਂ ਵਿੱਚ ਫਸ ਗਏ। ਕਈ ਭਾਰਤੀ ਵੀ ਵੱਖੋ-ਵੱਖਰੇ ਦੇਸ਼ਾਂ ਵਿੱਚ ਫਸੇ ਹੋਏ ਹਨ। ਤਕਰੀਬਨ 300 ਭਾਰਤੀ ਪਿਛਲੇ 2 ਮਹੀਨਿਆਂ ਤੋਂ ਪਾਕਿਸਤਾਨ ਵਿੱਚ ਫਸੇ ਹੋਏ ਹਨ। ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਵਾਪਿਸ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਕਸ਼ਮੀਰੀ ਵਿਦਿਆਰਥੀ ਹਨ। ਇਸ ਦੇ ਨਾਲ ਹੀ ਪੰਜਾਬ, ਗੁਜਰਾਤ, ਰਾਜਸਥਾਨ ਤੇ ਮਹਾਰਾਸ਼ਟਰ ਦੇ ਲੋਕ ਵੀ ਫਸੇ ਹੋਏ ਹਨ।
ਇਹ ਵੀ ਪੜ੍ਹੋ: Amphan Cyclone: ਓਡੀਸ਼ਾ ਨੂੰ ਪੁਨਰ ਨਿਰਮਾਣ ਲਈ ਕੇਂਦਰ ਵੱਲੋਂ 500 ਕਰੋੜ ਦੀ ਅੰਤਰਿਮ ਸਹਾਇਤਾ
ਇਨ੍ਹਾਂ ਦੇ ਪਰਿਵਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਬੱਚਿਆਂ ਨੂੰ ਵਾਪਿਸ ਭਾਰਤ ਲਿਆਉਣ ਦਾ ਹੱਲ ਕੀਤਾ ਜਾਵੇ। ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਅਟਾਰੀ ਵਾਘ੍ਹਾ ਸਰਹੱਦ ਤੋਂ ਵਾਪਿਸ ਭਾਰਤ ਪਰਤਣਗੇ।