ਫ਼ਤਿਹਾਬਾਦ : ਸ਼ਹਿਰ ਦਰਿਆਪੁਰ ਪਿੰਡ ਦੇ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ।ਇਸ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਕੁੱਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਲੋਕ ਗੰਭੀਰ ਜ਼ਖ਼ਮੀ ਹੋਏ ਹਨ।
ਜਾਣਕਾਰੀ ਮੁਤਾਬਕ ਇਹ ਸੜਕ ਹਾਦਸਾ ਦਰਿਆਪੁਰ ਪਿੰਡ ਦੇ ਨੇੜੇ 'ਚ ਇੱਕ ਟਰੱਕ ਅਤੇ ਬਲੈਰੋ ਗੱਡੀ ਦੀ ਆਪਸੀ ਟੱਕਰ ਹੋਣ ਕਾਰਨ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬਲੈਰੋ ਗੱਡੀ 'ਚ ਸਵਾਰ ਲੋਕ ਰਾਜਸਥਾਨ ਵਿਖੇ ਇੱਕ ਵਿਆਹ ਤੋਂ ਸਿਰਸਾ ਵਿੱਚ ਸਥਿਤ ਆਪਣੇ ਪਿੰਡ ਜੋਧਕਾ ਵਾਪਿਸ ਆ ਰਹੇ ਸਨ, ਇਸੇ ਦੌਰਾਨ ਗੱਡੀ ਸੜਕ ਕਿਨਾਰੇ ਖੜੇ ਇੱਕ ਟਰੱਕ ਨਾਲ ਟੱਕਰਾ ਗਈ।
ਇਸ ਭਿਆਨਕ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਦੋ ਬੱਚਿਆਂ ਸਮੇਤ ਕੁੱਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਚਾਰ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ।
ਸਥਾਨਕ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ਤੇ ਪੁੱਜ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਪੁਲਿਸ ਵੱਲੋਂ ਜ਼ਖ਼ਮੀ ਅਤੇ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।