ETV Bharat / bharat

ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 40 ਹਜ਼ਾਰ ਮਾਮਲਿਆਂ ਦੀ ਪੁਸ਼ਟੀ, 681 ਮੌਤਾਂ - ਕੋਰੋਨਾ ਵਾਇਰਸ

ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 40 ਹਜ਼ਾਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 681 ਮੌਤਾਂ ਹੋਈਆਂ ਹਨ। ਭਾਰਤ ਵਿੱਚ ਪੀੜਤਾਂ ਦੀ ਗਿਣਤੀ 11,18,403 ਤੱਕ ਪਹੁੰਚ ਗਈ ਹੈ ਅਤੇ 27,497 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਫ਼ੋਟੋ।
ਫ਼ੋਟੋ।
author img

By

Published : Jul 21, 2020, 7:11 AM IST

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪਹਿਲੀ ਵਾਰ ਇਕ ਦਿਨ ਵਿਚ ਕੋਰੋਨਾ ਦੇ 40 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਦੇਸ਼ ਵਿਚ ਪੀੜਤਾਂ ਦੀ ਕੁੱਲ ਗਿਣਤੀ 11 ਲੱਖ ਨੂੰ ਪਾਰ ਕਰ ਗਈ ਹੈ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਕੋਰੋਨਾ ਨੂੰ ਹਰਾਉਣ ਵਾਲਿਆਂ ਦੀ ਗਿਣਤੀ ਵੀ 7 ਲੱਖ ਤੋਂ ਪਾਰ ਹੋ ਗਈ ਹੈ ਜਦ ਕਿ 27,497 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿੱਚ ਹੁਣ ਤੱਕ 11,18,403 ਲੋਕ ਪੀੜਤ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 7,00,087 ਸਿਹਤਯਾਬ ਹੋ ਕੇ ਆਪਣੇ ਘਰ ਚਲੇ ਗਏ ਹਨ ਅਤੇ 27,497 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵੇਲੇ ਦੇਸ਼ ਵਿਚ 3,90,459 ਮਰੀਜ਼ ਐਕਟਿਵ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਸਿਹਤ ਮੰਤਰਾਲੇ ਮੁਤਾਬਕ ਇੱਕ ਦਿਨ ਵਿੱਚ ਕੁੱਲ ਕੇਸਾਂ ਵਿੱਚ 3.75 ਫੀਸਦੀ ਦਾ ਵਾਧਾ ਹੋਇਆ ਹੈ, ਜਦ ਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ 3.35 ਫੀਸਦੀ ਅਤੇ ਮੌਤ ਦਰ ਵਿੱਚ 4.44 ਫੀਸਦੀ ਦਾ ਵਾਧਾ ਹੋਇਆ ਹੈ।

ਮੰਤਰਾਲੇ ਮੁਤਾਬਕ ਪੰਜ ਸੂਬਿਆਂ ਵਿੱਚ ਸਭ ਤੋਂ ਵੱਧ ਮਰੀਜ਼ ਪਾਏ ਗਏ ਹਨ। ਇਨ੍ਹਾਂ ਵਿੱਚ ਮਹਾਰਾਸ਼ਟਰ ਵਿੱਚ 9,518, ਆਂਧਰਾ ਪ੍ਰਦੇਸ਼ ਵਿੱਚ 5,041, ਤਾਮਿਲਨਾਡੂ ਵਿੱਚ 4,979, ਕਰਨਾਟਕ ਵਿੱਚ 4,120 ਅਤੇ ਪੱਛਮੀ ਬੰਗਾਲ ਵਿੱਚ 2,278 ਮਾਮਲੇ ਸ਼ਾਮਲ ਹਨ। ਮਹਾਰਾਸ਼ਟਰ ਵਿਚ 258, ਕਰਨਾਟਕ ਵਿਚ 91, ਤਾਮਿਲਨਾਡੂ ਵਿਚ 78, ਆਂਧਰਾ ਪ੍ਰਦੇਸ਼ ਵਿਚ 56 ਅਤੇ ਉੱਤਰ ਪ੍ਰਦੇਸ਼ ਵਿਚ 38 ਮੌਤਾਂ ਹੋਈਆਂ ਹਨ।

ਮੁੰਬਈ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1038 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 64 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਮੁੰਬਈ ਵਿੱਚ ਪੀੜਤਾਂ ਦੀ ਗਿਣਤੀ 1,01,388 ਹੋ ਗਈ ਹੈ, ਜਦ ਕਿ 5714 ਮੌਤਾਂ ਹੋ ਚੁੱਕੀਆਂ ਹਨ। ਮੁੰਬਈ ਵਿੱਚ 23,697 ਮਾਮਲੇ ਐਕਟਿਵ ਹਨ।

ਰਾਜਧਾਨੀ ਦਿੱਲੀ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 954 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 35 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਨਾਲ ਪੀੜਤਾਂ ਦੀ ਕੁੱਲ ਗਿਣਤੀ 1,23,747 ਹੋ ਗਈ ਹੈ। 1784 ਲੋਕਾਂ ਨੂੰ ਸੋਮਵਾਰ ਨੂੰ ਛੁੱਟੀ ਦਿੱਤੀ ਗਈ ਹੈ। ਹੁਣ ਤੱਕ 1,04,918 ਲੋਕ ਦਿੱਲੀ ਵਿੱਚ ਸਿਹਤਯਾਬ ਹੋ ਚੁੱਕੇ ਹਨ ਜਦ ਕਿ 3663 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ਵਿੱਚ ਇਸ ਵੇਲ਼ੇ 15166 ਮਾਮਲੇ ਐਕਟਿਵ ਹਨ।

ਸਮੋਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 411 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 8 ਮਰੀਜ਼ਾਂ ਦੀ ਮੌਤ ਹੋਈ ਹੈ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10510 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 3130 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 262 ਲੋਕਾਂ ਦੀ ਮੌਤ ਹੋਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.