ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 13,36,861 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 48,916 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 757 ਮੌਤਾਂ ਹੋਈਆਂ ਹਨ। ਹੁਣ ਤੱਕ 8,49,432 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 31,358 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 63.53 ਫੀਸਦੀ ਤੱਕ ਪਹੁੰਚ ਗਈ ਹੈ। ਪੌਜ਼ੀਟਿਵ ਦਰ 11.62 ਫੀਸਦੀ ਹੈ।
ਐਤਵਾਰ ਨੂੰ ਮਹਾਰਾਸ਼ਟਰ ਵਿੱਚ ਕੋਰੋਨਾ ਦੇ 9431 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 267 ਲੋਕਾਂ ਦੀ ਮੌਤ ਹੋ ਗਈ। ਸੂਬੇ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,75,799 ਹੋ ਗਈ ਹੈ, ਜਿਸ ਵਿੱਚ 1,48,601 ਮਾਮਲੇ ਐਕਟਿਵ ਹਨ ਅਤੇ 2,13,238 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਸੂਬੇ ਵਿੱਚ ਰਿਕਵਰੀ ਦਰ 56.74 ਫੀਸਦੀ ਹੈ।
ਇਸ ਦੇ ਨਾਲ ਹੀ ਮੁੰਬਈ ਵਿਚ ਇੱਕ ਦਿਨ ਵਿੱਚ ਕੋਰੋਨਾ ਦੇ 1,115 ਮਾਮਲੇ ਸਾਹਮਣੇ ਆਏ ਹਨ ਅਤੇ 57 ਲੋਕਾਂ ਦੀ ਮੌਤ ਹੋ ਗਈ ਹੈ। 1361 ਲੋਕਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਕੁੱਲ ਪੌਜ਼ੀਟਿਵ ਮਾਮਲੇ 1,09,096 ਹੋ ਗਏ ਹਨ ਅਤੇ 80,238 ਮਰੀਜ਼ ਸਿਹਤਯਾਬ ਹੋਏ ਹਨ ਅਤੇ 6090 ਲੋਕਾਂ ਦੀ ਮੌਤ ਹੋ ਗਈ ਹੈ।
ਰਾਜਧਾਨੀ ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1075 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 21 ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ 1,30,606 ਹੋ ਗਈ ਹੈ ਅਤੇ 3827 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 534 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 15 ਮਰੀਜ਼ਾਂ ਦੀ ਮੌਤ ਹੋਈ ਹੈ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13218 ਹੋ ਗਈ ਹੈ ਅਤੇ ਕੋਰੋਨਾ ਦੇ 4102 ਮਾਮਲੇ ਐਕਟਿਵ ਹਨ। ਹੁਣ ਤੱਕ 306 ਲੋਕਾਂ ਦੀ ਮੌਤ ਹੋ ਚੁੱਕੀ ਹੈ।