ਨਵੀਂ ਦਿੱਲੀ: ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 49,931 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 708 ਲੋਕਾਂ ਦੀ ਜਾਨ ਚਲੀ ਗਈ ਹੈ ਜਿਸ ਤੋਂ ਬਾਅਦ ਵਿਚ ਪੀੜਤਾਂ ਦੀ ਕੁੱਲ ਗਿਣਤੀ 14,35,453 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 32,771 ਤੱਕ ਪਹੁੰਚ ਗਿਆ ਹੈ।
ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ 4,85,114 ਮਰੀਜ਼ ਕੋਰੋਨਾ ਵਾਇਰਸ ਦਾ ਇਲਾਜ ਕਰਵਾ ਰਹੇ ਹਨ ਅਤੇ 9,17,567 ਲੋਕ ਸਿਹਤਯਾਬ ਹੋ ਗਏ ਹਨ।
ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਮਰੀਜ਼ਾਂ ਦੀ ਰਿਕਵਰੀ ਦੀ ਦਰ ਅਜੇ ਵੀ 63.92 ਫੀਸਦੀ ਹੈ। ਕੁਲ ਪੁਸ਼ਟੀ ਕੀਤੇ ਕੇਸਾਂ ਵਿੱਚ ਦੇਸ਼ ਵਿੱਚ ਸੰਕਰਮਿਤ ਵਿਦੇਸ਼ੀ ਨਾਗਰਿਕ ਸ਼ਾਮਲ ਹਨ। ਕੋਵਿਡ-19 ਦੇ 45,000 ਤੋਂ ਵੱਧ ਨਵੇਂ ਮਾਮਲੇ ਦੇਸ਼ ਵਿੱਚ ਲਗਾਤਾਰ ਪੰਜਵੇਂ ਦਿਨ ਸਾਹਮਣੇ ਆਏ ਹਨ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਅਨੁਸਾਰ, 26 ਜੁਲਾਈ ਤੱਕ ਕੁੱਲ 1,68,06,803 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 5,15,472 ਲੋਕਾਂ ਦਾ ਐਤਵਾਰ ਨੂੰ ਟੈਸਟ ਕੀਤਾ ਗਿਆ।
ਮਹਾਰਾਸ਼ਟਰ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,83,723 ਹੋ ਗਈ ਹੈ, ਜਦ ਕਿ ਕੋਰੋਨਾ ਨਾਲ ਹੁਣ ਤੱਕ 13,883 ਲੋਕਾਂ ਦੀ ਮੌਤ ਹੋ ਗਈ ਹੈ। ਸੂਬੇ ਵਿਚ ਹੁਣ ਤੱਕ 2,21,944 ਲੋਕ ਸਿਹਤਯਾਬ ਹੋ ਗਏ ਹਨ।
ਰਾਜਧਾਨੀ ਦਿੱਲੀ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 31 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ ਅਤੇ ਹੁਣ ਤੱਕ 3853 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 16 ਹਜ਼ਾਰ ਤੋਂ ਵੱਧ ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।
ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 557 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਪਿਛਲੇ 24 ਘੰਟਿਆਂ ਵਿੱਚ 12 ਮਰੀਜ਼ਾਂ ਦੀ ਮੌਤ ਹੋਈ ਹੈ। ਹੁਣ ਤੱਕ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 13769 ਹੋ ਗਈ ਹੈ ਅਤੇ 4387 ਐਕਟਿਵ ਮਾਮਲੇ ਹਨ। ਇਸ ਭਿਆਨਕ ਮਹਾਂਮਾਰੀ ਨੇ ਪੰਜਾਬ ਵਿੱਚ ਹੁਣ ਤੱਕ 318 ਲੋਕਾਂ ਦੀ ਜਾਨ ਲੈ ਲਈ ਹੈ।