ਸ੍ਰੀਨਗਰ:ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸ਼ੁਰੂ ਹੋਏ ਮੁਕਾਬਲੇ 'ਚ ਸੀਆਰਪੀਐੱਫ਼ ਦੇ ਇੱਕ ਅਧਿਕਾਰੀ ਸਣੇ ਪੰਜ ਜਵਾਨ ਸ਼ਹੀਦ ਹੋ ਗਏ ਹਨ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਵੀ ਢੇਰ ਕਰ ਦਿੱਤਾ।
ਜਾਣਕਾਰੀ ਮੁਤਾਬਕ ਇਸ ਮੁਕਾਬਲੇ 'ਚ ਸੀਆਰਪੀਐੱਫ਼ ਦੇ ਇਕ ਸਹਾਇਕ ਕਮਾਂਡੈਂਟ ਸਣੇ ਅੱਠ ਹੋਰ ਜਵਾਨ ਜ਼ਖ਼ਮੀ ਹੋ ਗਏ। ਦੋਹਾਂ ਪਾਸਿਆਂ ਤੋਂ ਹੋ ਰਹੀ ਗੋਲੀਬਾਰੀ 'ਚ ਇਕ ਨਾਗਰਿਕ ਵੀ ਮਾਰਿਆ ਗਿਆ ਹੈ। ਇਸ ਦੌਰਾਨ ਅੱਤਵਾਦੀ ਸਮਰਥਕਾਂ ਅਤੇ ਸੁਰੱਖਿਆ ਬਲਾਂ ਵਿਚਕਾਰ ਹਿੰਸਕ ਝੜਪਾਂ ਹੋਈਆਂ ਜਿਸ ਵਿਚ ਸੱਤ ਲੋਕ ਜ਼ਖ਼ਮੀ ਹੋਏ ਹਨ।
ਦੱਸ ਦਈਏ ਕਿ ਪ੍ਰਸ਼ਾਸਨ ਨੇ ਹੰਦਵਾੜਾ ਅਤੇ ਉਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੇ ਨਾਲ-ਨਾਲ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕਰ ਦਿੱਤੀਆਂ ਹਨ।