ਨਵੀਂ ਦਿੱਲੀ: ਗਾਜ਼ੀਆਬਾਦ ਦੇ ਲੋਨੀ ਵਿੱਚ ਸਥਿਤ ਇੱਕ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ ਜਿਸ ਵਿੱਚ 5 ਬੱਚੇ ਵੀ ਸ਼ਾਮਲ ਸਨ।
ਜਾਣਕਾਰੀ ਮੁਤਾਬਕ ਕਮਰੇ ਵਿੱਚ ਰੱਖੀ ਫਰਿੱਜ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਜੋ ਕਿ ਸਾਰੇ ਕਮਰੇ ਵਿੱਚ ਫ਼ੈਲ ਗਈ। ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਦੀ ਮੌਤ ਅੱਗ ਨਾਲ ਹੋਈ ਜਾਂ ਫਿਰ ਸਾਹ ਘੁਟਣ ਕਾਰਨ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।