ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਐਤਵਾਰ ਨੂੰ ਜਾਮੀਆ ਕੋਲ ਹਿੰਸਕ ਪ੍ਰਦਰਸ਼ਨ ਕਰਦਿਆਂ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਪੁਲਿਸ ਨੇ ਮੰਗਲਵਾਰ ਨੂੰ ਅਦਾਲਤ 'ਚ ਪੇਸ਼ ਕੀਤਾ। ਪੇਸ਼ੀ ਮਗਰੋਂ 6 ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਪੁਲਿਸ ਨੇ ਇਸ ਮਾਮਲੇ 'ਚ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਨ੍ਹਾਂ 'ਚੋਂ ਕੋਈ ਵੀ ਜਾਮੀਆ ਦਾ ਵਿਦਿਆਰਥੀ ਨਹੀਂ ਹੈ। ਅਦਾਲਤ 'ਚ ਪੇਸ਼ੀ ਤੋਂ ਬਾਅਦ ਜੱਜ ਨੇ ਹਿੰਸਾ ਦੀ ਘਟਨਾ ਦੇ ਸਿਲਸਿਲੇ 'ਚ 6 ਮੁਲਜ਼ਮਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ। ਰੋਸ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ 'ਤੇ ਪ੍ਰਦਰਸ਼ਨਕਾਰੀਆਂ ਉੱਤੇ ਗੋਲੀ ਚਲਾਉਣ ਦਾ ਵੀ ਦੋਸ਼ ਵੀ ਲਾਗਇਆ ਗਿਆ ਸੀ, ਜਿਸ ਨੂੰ ਦਿੱਲੀ ਪੁਲਿਸ ਨੇ ਰੱਦ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਨਾਗਰਿਕਤਾ ਕਾਨੂੰਨ ਵਿਰੁੱਧ ਜਾਮੀਆ ਯੂਨੀਵਰਸਿਟੀ ’ਚ ਹੋ ਰਹੇ ਪ੍ਰਦਰਸ਼ਨਾਂ ਦੌਰਾਨ ਐਤਵਾਰ ਨੂੰ ਇਸ ਨੇ ਉਦੋਂ ਹਿੰਸਕ ਰੂਪ ਲੈ ਲਿਆ, ਜਦੋਂ ਪੁਲਿਸ ਨੇ ਜਬਰੀ ਯੂਨੀਵਰਸਿਟੀ ਕੈਂਪਸ ਵਿੱਚ ਦਾਖਾ਼ਲ ਹੋ ਕੇ ਤਾਕਤ ਦੀ ਵਰਤੋਂ ਕੀਤੀ। ਐਤਵਾਰ ਨੂੰ ਇਸ ਕਾਨੂੰਨ ਵਿਰੁੱਧ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਹੋਈ ਝੜਪ ਵਿੱਚ ਪ੍ਰਦਰਸ਼ਨਕਾਰੀਆਂ ਨੇ ਐਤਵਾਰ ਨੂੰ 3 ਬੱਸਾਂ ਤੇ ਪੁਲਿਸ ਦੇ ਦੋ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਸੀ। ਇਸ ਘਟਨਾ ਵਿੱਚ ਵਿਦਿਆਰਥੀ, ਪੁਲਿਸ ਕਰਮੀ ਤੇ ਅੱਗ ਬੁਝਾਉਣ ਵਾਲੇ ਇੱਕ ਮੁਲਾਜ਼ਮ ਸਣੇ ਲਗਭਗ 50 ਵਿਅਕਤੀ ਜ਼ਖ਼ਮੀ ਹੋ ਗਏ ਸਨ।