ਨਵੀਂ ਦਿੱਲੀ: ਕੋਰੋਨਾ ਵਾਇਰਸ ਨੇ ਇਸ ਵੇਲੇ ਦੁਨੀਆਂ ਨੂੰ ਹਲਾ ਕੇ ਰੱਖ ਦਿੱਤਾ ਹੈ। ਜਿਹੜੇ ਦੂਜੇ ਦੇਸ਼ਾਂ ਦੇ ਲੋਕ ਚੀਨ ਵਿੱਚ ਗਏ ਸੀ ਉਹ ਸਭ ਆਪਣੇ-ਆਪਣੇ ਮੁਲਕਾਂ ਨੂੰ ਵਾਪਸ ਆਉਣ ਲੱਗ ਗਏ ਹਨ। ਭਾਰਤੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਭਾਰਤ ਨੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਚੀਨ ਤੋਂ 640 ਭਾਰਤੀਆਂ ਨੂੰ ਕੱਢਿਆ ਹੈ।
ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ 640 ਵਿਦਿਆਰਥੀਆਂ ਨੂੰ ਚੀਨ ਤੋਂ ਕੱਢਿਆ ਗਿਆ ਹੈ ਅਤੇ ਇਹ ਮੁਹਿੰਮ ਚੀਨ ਦੀ ਮਦਦ ਨਾਲ ਹੀ ਚਲਾਈ ਗਈ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਇਨ੍ਹਾਂ ਤੋਂ ਇਲਾਵਾ 10 ਹੋਰ ਭਾਰਤੀਆਂ ਨੇ ਕਿਹਾ ਹੈ ਕਿ ਉਹ ਚੀਨ ਤੋਂ ਵਾਪਸ ਆਪਣੇ ਮੁਲਕ ਆਉਣਾ ਚਾਹੁੰਦੇ ਹਨ। ਰਵੀਸ਼ ਕੁਮਾਰ ਨੇ ਕਿਹਾ ਕਿ ਉਹ ਲਗਾਤਾਰ ਉਨ੍ਹਾਂ ਨਾਲ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਦੀ ਵਾਪਸੀ ਲਈ ਸੰਭਾਵਨਾਵਾਂ ਦੀ ਤਲਾਸ਼ ਕਰ ਰਹੇ ਹਾਂ।
ਚੀਨ ਦੇ ਵੁਹਾਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦਾ ਭਾਰਤ ਵਿੱਚ ਵੀ ਅਸਰ ਵੇਖਣ ਨੂੰ ਮਿਲਿਆ ਹੈ। ਭਾਰਤ ਤੋਂ ਇਲਾਵਾ 20 ਦੇਸ਼ਾਂ ਤੱਕ ਇਸ ਦਾ ਅਸਰ ਪਹੁੰਚ ਚੁੱਕਿਆ ਹੈ। ਚੀਨ ਵਿੱਚ ਇਸ ਵਾਇਰਸ ਨਾਲ 550 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਣ ਦੀ ਤਾਜ਼ਾ ਜਾਣਕਾਰੀ ਮਿਲੀ ਹੈ।