ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 64,531 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1092 ਪੀੜਤਾਂ ਦੀ ਮੌਤ ਹੋਈ ਹੈ।
ਸਿਹਤ ਮੰਤਰਾਲੇ ਮੁਤਾਬਕ ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 27,67,274 ਹੋ ਗਈ, ਜਿਨ੍ਹਾਂ ਵਿੱਚ 6,76,514 ਮਾਮਲੇ ਐਕਟਿਵ ਹਨ ਅਤੇ 20,37,871 ਪੀੜਤ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਇਸ ਵਾਇਰਸ ਕਾਰਨ ਹੁਣ ਤੱਕ 52,889 ਲੋਕਾਂ ਦੀ ਜਾਨ ਚਲੀ ਗਈ ਹੈ।
ਅੰਕੜਿਆਂ ਮੁਤਾਬਕ ਸਿਹਤਯਾਬ ਹੋਣ ਵਾਲਿਆਂ ਦੀ ਦਰ ਵਧ ਰਹੀ ਹੈ 73.64 ਫੀਸਦੀ ਹੋ ਗਈ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 18 ਅਗਸਤ ਤੱਕ ਦੇਸ਼ ਭਰ ਵਿੱਚ ਕੁੱਲ 3,17,42,782 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 8,01,518 ਨਮੂਨਿਆਂ ਦਾ ਇੱਕ ਦਿਨ ਹੀ ਟੈਸਟ ਕੀਤਾ ਗਿਆ ਸੀ।
ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1374 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 12 ਮੌਤਾਂ ਹੋਈਆਂ ਹਨ। ਇਸ ਨਾਲ ਰਾਜਧਾਨੀ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 1 ਲੱਖ 54 ਹਜ਼ਾਰ ਨੂੰ ਪਾਰ ਕਰ ਗਿਆ ਹੈ ਅਤੇ 4226 ਲੋਕਾ ਆਪਣੀ ਜਾਨ ਗੁਆ ਚੁੱਕੇ ਹਨ।
ਮਹਾਰਾਸ਼ਟਰ ਵਿੱਚ ਕੋਰੋਨਾ ਪੀੜਤਾਂ ਕੁੱਲ ਗਿਣਤੀ ਹੁਣ ਵੱਧ ਕੇ 6 ਲੱਖ 15 ਹਜ਼ਾਰ 477 ਹੋ ਗਈ ਹੈ। ਇਨ੍ਹਾਂ ਵਿਚੋਂ 4 ਲੱਖ 37 ਹਜ਼ਾਰ 870 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਐਕਟਿਵ ਮਾਮਲਿਆਂ ਦੀ ਗਿਣਤੀ 1 ਲੱਖ 56 ਹਜ਼ਾਰ 608 ਹੈ। ਸਿਹਤ ਵਿਭਾਗ ਦੇ ਅਨੁਸਾਰ ਰਾਜ ਵਿੱਚ ਹੁਣ ਤੱਕ ਕੁੱਲ 20 ਹਜ਼ਾਰ 687 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 1704 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 35 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਦੇ ਇਨ੍ਹਾਂ ਨਵੇਂ ਮਾਮਲਿਆਂ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 34400 ਹੋ ਗਈ ਹੈ ਜਿਨ੍ਹਾਂ ਵਿੱਚੋਂ 21,762 ਮਰੀਜ਼ ਸਿਹਤਯਾਬ ਹੋ ਚੁੱਕੇ ਹਨ, 11,740 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 898 ਲੋਕਾਂ ਦੀ ਮੌਤ ਹੋ ਚੁੱਕੀ ਹੈ।