ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਮਾਮਲੇ ਲਗਾਤਾਰ ਵੱਧਦੇ ਜਾ ਰਹੀ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 69,652 ਮਾਮਲੇ ਸਾਹਮਣੇ ਆਏ ਹਨ ਅਤੇ 977 ਮੌਤਾਂ ਹੋਈਆਂ ਹਨ।
ਭਾਰਤ ਵਿੱਚ ਇਸ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 28 ਲੱਖ 36 ਹਜ਼ਾਰ ਤੱਕ ਪਹੁੰਚ ਗਈ ਹੈ ਅਤੇ ਮੌਤਾਂ ਦਾ ਅੰਕੜਾ 53,866 ਤੱਕ ਪਹੁੰਚ ਗਿਆ ਹੈ। ਚੰਗੀ ਗੱਲ ਇਹ ਹੈ ਕਿ ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਭਗ 21 ਲੱਖ ਹੋ ਗਈ ਹੈ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਵੱਲੋਂ ਜਾਰੀ ਅੰਕੜਿਆਂ ਮੁਤਾਬਕ 19 ਅਗਸਤ ਤੱਕ ਦੇਸ਼ ਭਰ ਵਿੱਚ ਕੁੱਲ 3,26,61,252 ਨਮੂਨਿਆਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਵਿਚੋਂ 9,18,470 ਨਮੂਨਿਆਂ ਦਾ ਵੀਰਵਾਰ ਨੂੰ ਟੈਸਟ ਕੀਤਾ ਗਿਆ। ਪੌਜ਼ੀਟਿਵਿਟੀ ਦਰ 8 ਫੀਸਦੀ ਤੋਂ ਘੱਟ ਹੈ।
ਰਾਜਧਾਨੀ ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1398 ਮਾਮਲੇ ਸਾਹਮਣੇ ਆਏ ਹਨ ਅਤੇ 9 ਮੌਤਾਂ ਹੋਈਆਂ ਹਨ ਜਿਸ ਕਾਰਨ ਰਾਜਧਾਨੀ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 1 ਲੱਖ 56 ਹਜ਼ਾਰ ਨੂੰ ਪਾਰ ਕਰ ਗਿਆ ਹੈ ਅਤੇ ਮਰਨ ਵਾਲਿਆਂ ਦੀ ਕੁੱਲ ਗਿਣਤੀ 4235 ਹੋ ਗਈ ਹੈ।
ਮਹਾਰਾਸ਼ਟਰ ਵਿੱਚ ਕੋਰੋਨਾ ਮਹਾਂਮਾਰੀ ਨਾਲ ਪੀੜਤ ਕੁੱਲ ਮਰੀਜ਼ਾਂ ਦੀ ਗਿਣਤੀ 6,28,642 ਹੋ ਗਈ ਹੈ ਤੇ ਹੁਣ ਤੱਕ ਇਸ ਮਹਾਂਮਾਰੀ ਦੇ ਕਾਰਨ 21,033 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੇ 1693 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 24 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਦੇ ਇਨ੍ਹਾਂ ਨਵੇਂ ਮਾਮਲਿਆਂ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 36083 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 12460 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 920 ਲੋਕਾਂ ਦੀ ਮੌਤ ਹੋ ਚੁੱਕੀ ਹੈ।