ਲਖਨਊ: ਅਯੁੱਧਿਆ ਮਾਮਲੇ ਉੱਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਫਿਰਕੂ ਸਦਭਾਵਨਾ ਨੂੰ ਵਿਗਾੜਨ ਲਈ ਸੋਸ਼ਲ ਮੀਡੀਆ ਉੱਤੇ ਕੀਤੀ ਗਈ ਇਤਰਾਜ਼ਯੋਗ ਪੋਸਟ ਦੇ ਮਾਮਲੇ ਵਿੱਚ ਉੱਤਰ ਪ੍ਰਦੇਸ਼ ਵਿੱਚ 77 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਲਖਨਊ ਪੁਲਿਸ ਦਾ ਕਹਿਣਾ ਹੈ ਕਿ 34 ਮਾਮਲੇ ਦਰਜ ਕੀਤੇ ਗਏ ਹਨ ਅਤੇ 77 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 8275 ਪੋਸਟਾਂ ਵਿੱਚੋਂ ਲਗਭਗ 4563 ਅਜਿਹੀਆਂ ਪੋਸਟਾਂ ਉੱਤੇ ਕਾਰਵਾਈ ਕੀਤੀ ਗਈ ਹੈ ਜੋ ਇਤਰਾਜ਼ਯੋਗ ਸਨ। ਇਹ ਪੋਸਟ ਫੇਸਬੁਕ, ਟਵਿੱਟਰ ਅਤੇ ਯੂਟਿਊਬ ਉੱਤੇ ਕੀਤੀਆਂ ਗਈਆਂ ਹਨ।
ਉੱਤਰ ਪ੍ਰਦੇਸ਼ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਓਪੀ ਸਿੰਘ ਨੇ ਪਹਿਲਾਂ ਹੀ ਦੱਸਿਆ ਸੀ ਕਿ ਮੀਡੀਆ, ਸੋਸ਼ਲ ਮੀਡੀਆ ਉੱਤੇ ਨਿਗਰਾਨੀ ਰੱਖਣ ਲਈ ਸੂਬੇ ਵਿੱਚ ਪਹਿਲੀ ਵਾਰ ਇੱਕ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ।
ਇਸੇ ਵਿਚਾਲੇ ਪੁਲਿਸ ਫੌਰਸ ਨੇ ਅਨੈਤਿਕਤਾ ਨੂੰ ਰੋਕਣ ਲਈ ਧਾਰਾ 144 ਲਾਗੂ ਕਰਨ ਵਰਗਾ ਕਦਮ ਚੁੱਕਿਆ। ਇਸ ਦੇ ਨਾਲ ਹੀ ਸੰਵੇਦਨਸ਼ੀਲ ਅਤੇ ਭੀੜ ਵਾਲੇ ਬਾਜ਼ਾਰਾਂ ਵਿਚ ਗਸ਼ਤ ਕਰਕੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਹੁਕਮ ਵੀ ਦਿੱਤੇ।