ਕੋਟਾ: ਇਕ ਪਾਸੇ ਜਿੱਥੇ ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਅੱਜ ਕੋਟਾ ਦੇ ਜ਼ਿਲ੍ਹਾ ਕਲੈਕਟਰ ਓਮ ਕਸੇਰਾ ਨੇ 8 ਲੋਕਾਂ ਨੂੰ ਪ੍ਰਮਾਣ ਪੱਤਰ ਦੇ ਕੇ ਨਾਗਰਿਕਤਾ ਦੇ ਦਿੱਤੀ ਹੈ।
ਜਾਣਕਾਰੀ ਮੁਤਾਬਕ ਇਹ ਲੋਕ ਪਾਕਿਸਤਾਨ ਦੇ ਸਿੰਧ ਪ੍ਰਾਂਤ ਤੋਂ ਆ ਕੇ ਪਿਛਲੇ ਕਈ ਸਾਲਾਂ ਤੋਂ ਕੋਟਾ ਵਿੱਚ ਰਹਿ ਰਹੇ ਸਨ। ਓਮ ਕਸੇਰਾ ਅਤੇ ਐਡੀਸ਼ਨਲ ਕਲੈਕਟਰ ਆਰ ਡੀ ਮੀਨਾ ਨੇ ਇਨ੍ਹਾਂ ਨੂੰ ਨਾਗਰਿਕਤਾ ਕਾਨੂੰਨ ਤਹਿਤ ਸਰਟੀਫਿਕੇਟ ਦਿੱਤੇ।
ਸਾਰੇ ਨਾਗਰਿਕਾਂ ਦਾ ਭਾਰਤ ਦੀ ਨਾਗਰਿਕਤਾ ਮਿਲਣ ਉੱਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਨ੍ਹਾਂ ਨਾਗਰਿਕਾਂ ਨੇ ਭਾਰਤ ਦੀ ਨਾਗਰਿਕਤਾ ਮੰਗੀ ਸੀ, ਜਿਸ ਕਾਰਨ ਉਨ੍ਹਾਂ ਨੂੰ ਪ੍ਰਮਾਣ ਪੱਤਰ ਦਿੱਤੇ ਗਏ। ਨਾਗਰਿਕਤਾ ਮਿਲਣ ਤੋਂ ਬਾਅਦ ਸਾਰਿਆਂ ਨੇ ਜ਼ਿਲ੍ਹਾ ਕਲੈਕਟਰ ਅਤੇ ਵਧੀਕ ਕਲੈਕਟਰ ਦਾ ਧੰਨਵਾਦ ਕੀਤਾ।