ਪਾਪੁਮ ਪਾਰੇ: ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਢਿੱਗਾਂ ਡਿੱਗਣ ਦੀਆਂ ਦੋ ਵੱਖ-ਵੱਖ ਘਟਨਾਵਾਂ ਵਿੱਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ। ਪਹਿਲੀ ਘਟਨਾ ਪਾਪੁਮ ਪਾਰੇ ਜ਼ਿਲ੍ਹੇ 'ਚ ਵਾਪਰੀ, ਜਿਥੇ ਇਕ 8 ਮਹੀਨੇ ਦੇ ਬੱਚੇ ਸਣੇ ਇਕੋ ਪਰਿਵਾਰ ਨਾਲ ਸਬੰਧਤ 4 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਪੇਮਾ ਖੰਡੂ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 4-4 ਲੱਖ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
-
Saddened by the loss of lives due to heavy rains as well as landslides in Arunachal Pradesh. My thoughts are with the bereaved families. May the injured recover quickly. All possible assistance is being provided to those affected.
— Narendra Modi (@narendramodi) July 10, 2020 " class="align-text-top noRightClick twitterSection" data="
">Saddened by the loss of lives due to heavy rains as well as landslides in Arunachal Pradesh. My thoughts are with the bereaved families. May the injured recover quickly. All possible assistance is being provided to those affected.
— Narendra Modi (@narendramodi) July 10, 2020Saddened by the loss of lives due to heavy rains as well as landslides in Arunachal Pradesh. My thoughts are with the bereaved families. May the injured recover quickly. All possible assistance is being provided to those affected.
— Narendra Modi (@narendramodi) July 10, 2020
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਢਿੱਗਾਂ ਡਿੱਗਣ ਕਾਰਨ ਆਪਣੀ ਜਾਨ ਗੁਆਉਣ ਵਾਲਿਆਂ ਦੇ ਰਿਸ਼ਤੇਦਾਰਾਂ ਪ੍ਰਤੀ ਵੀ ਦੁੱਖ ਜ਼ਾਹਰ ਕੀਤਾ ਹੈ ਅਤੇ ਕਿਹਾ ਕਿ ਲੋੜਵੰਦਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਇਸ ਦੌਰਾਨ ਅਰੁਣਾਚਲ ਪ੍ਰਦੇਸ਼ ਪੁਲਿਸ ਅਤੇ ਪੂਰਬੀ ਸਿਯਾਂਗ ਜ਼ਿਲ੍ਹਾ ਆਫ਼ਤ ਪ੍ਰਬੰਧਨ ਏਜੰਸੀ ਨੇ ਭਾਰੀ ਹੜ੍ਹ ਕਾਰਨ ਪਾਸੀਘਾਟ ਵਿੱਚ ਸਿਬੋ ਕੋਰੋਂਗ ਨਦੀ ਵਿੱਚ ਫਸੇ ਇੱਕ ਜੋੜੇ ਨੂੰ ਬਚਾਇਆ। ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖੰਡੂ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਰ੍ਰਤੀ ਸੋਗ ਪ੍ਰਗਟ ਕੀਤਾ ਅਤੇ ਲੋਕਾਂ ਨੂੰ ਸੰਵੇਦਨਸ਼ੀਲ ਥਾਵਾਂ ਉੱਤੇ ਦੂਰ ਰਹਿਣ ਦੀ ਅਪੀਲ ਕੀਤੀ।
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅਗਲੇ ਕੁਝ ਦਿਨਾਂ ਵਿੱਚ ਸੂਬੇ ਭਰ ਵਿੱਚ ਭਾਰੀ ਮੀਂਹ ਹੋਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਪੂਰੇ ਉੱਤਰ-ਪੂਰਬ ਭਾਰਤ ਲਈ 9 ਜੁਲਾਈ ਤੋਂ 11 ਜੁਲਾਈ ਤੱਕ ਰੈਡ ਅਲਰਟ ਵੀ ਜਾਰੀ ਕੀਤਾ ਹੈ।