ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 89,706 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1115 ਲੋਕਾਂ ਦੀ ਮੌਤ ਹੋ ਗਈ ਹੈ।
ਕੋਰੋਨਾ ਮਾਮਲਿਆਂ 'ਚ ਵਾਧੇ ਨਾਲ ਭਾਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 43,70,128 ਤੱਕ ਪਹੁੰਚ ਗਿਆ ਹੈ ਅਤੇ ਮ੍ਰਿਤਕਾਂ ਦੀ 73,890 ਹੋ ਗਈ ਹੈ। ਇਸਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ 74,894 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋਏ ਹਨ।
ਸਿਹਤ ਮੰਤਰਾਲੇ ਮੁਤਾਬਕ ਇਸ ਸਮੇਂ ਦੇਸ਼ ਵਿੱਚ ਕੋਰੋਨਾ ਦੇ 8,97,394 ਮਾਮਲੇ ਐਕਟਿਵ ਹਨ। ਰਾਹਤ ਦੀ ਗੱਲ ਇਹ ਹੈ ਕਿ ਇਸ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 34 ਲੱਖ ਦੇ ਨੇੜੇ ਪਹੁੰਚ ਗਈ ਹੈ। ਇਹ ਵਾਇਰਸ ਨਾਲ ਪੀੜਤ 33,98,844 ਲੋਕ ਸਿਹਤਯਾਬ ਹੋ ਗਏ ਹਨ।
ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ 20,131 ਨਵੇਂ ਮਾਮਲੇ ਸਾਹਮਣੇ ਆਏ ਹਨ। ਆਂਧਰਾ ਪ੍ਰਦੇਸ਼ ਵਿਚ 10,601, ਕਰਨਾਟਕ ਵਿਚ 7,866, ਉੱਤਰ ਪ੍ਰਦੇਸ਼ ਵਿਚ 6,622 ਅਤੇ ਤਾਮਿਲਨਾਡੂ ਵਿਚ 5,684 ਨਵੇਂ ਮਾਮਲੇ ਸਾਹਮਣੇ ਆਏ ਹਨ।
ਇਸੇ ਤਰ੍ਹਾਂ ਮ੍ਰਿਤਕਾਂ ਦੀ ਗਿਣਤੀ ਵਿਚ ਮਹਾਰਾਸ਼ਟਰ ਪਹਿਲੇ ਨੰਬਰ ਉੱਤੇ ਹੈ। ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ 380 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕਰਨਾਟਕ ਵਿੱਚ 146, ਤਾਮਿਲਨਾਡੂ ਵਿੱਚ 87, ਆਂਧਰਾ ਪ੍ਰਦੇਸ਼ ਵਿੱਚ 73 ਅਤੇ ਉੱਤਰ ਪ੍ਰਦੇਸ਼ ਵਿੱਚ 71 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।