ETV Bharat / bharat

DSGMC ਤੇ ਅਕਾਲੀ ਦਲ ਦੇ ਵਫ਼ਦ ਨੇ ਜੇਪੀ ਸਿੰਘ ਨਾਲ ਕੀਤੀ ਮੁਲਾਕਾਤ - ਐਡੀਸ਼ਨਲ ਜੁਆਇੰਟ ਸੈਕ੍ਰੇਟਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਵਿਦੇਸ਼ ਮੰਤਰਾਲੇ ਦੇ ਐਡੀਸ਼ਨਲ ਜੁਆਇੰਟ ਸੈਕ੍ਰੇਟਰੀ ਜੇਪੀ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪਾਕਿਸਤਾਨ ਵਿੱਚ ਸ਼੍ਰੋਮਣੀ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਨਾਮ 'ਤੇ ਸਥਿਤ ਗੁਰਦੁਆਰਾ ਸਾਹਿਬ ਨੂੰ ਮਸਜਿਦ ਵਿੱਚ ਬਦਲਣ ਦੇ ਯਤਨਾਂ ਤੋਂ ਜਾਣੂ ਕਰਵਾਇਆ।

DSGMC ਤੇ ਅਕਾਲੀ ਦਲ ਦੇ ਵਫ਼ਦ ਨੇ ਜੇਪੀ ਸਿੰਘ ਨਾਲ ਕੀਤੀ ਮੁਲਾਕਾਤ

author img

By

Published : Jul 28, 2020, 12:54 PM IST

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਮੰਗਲਵਾਰ ਨੂੰ ਵਿਦੇਸ਼ ਮੰਤਰਾਲੇ ਦੇ ਐਡੀਸ਼ਨਲ ਜੁਆਇੰਟ ਸਕੱਤਰ ਜੇਪੀ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ 'ਚ ਉਨ੍ਹਾਂ ਪਾਕਿਸਤਾਨ ਵਿੱਚ ਸ਼੍ਰੋਮਣੀ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਨਾਮ 'ਤੇ ਸਥਿਤ ਗੁਰਦੁਆਰਾ ਸਾਹਿਬ ਨੂੰ ਮਸਜਿਦ ਵਿੱਚ ਬਦਲਣ ਦੇ ਯਤਨਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਉਹ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੁਰਦੁਆਰਾ ਸਾਹਿਬ ਸੁਰੱਖਿਅਤ ਰਹੇ।

ਅਫ਼ਗ਼ਾਨਿਸਤਾਨ ਦੇ ਹਿੰਦੂ ਸਿੱਖਾਂ ਦਾ ਮੁੱਦਾ

ਬੈਠਕ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਨੇ ਅਫ਼ਗ਼ਾਨਿਸਤਾਨ ਦੇ ਹਿੰਦੂ ਸਿੱਖਾਂ ਦਾ ਮੁੱਦਾ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਹੈ। ਵਿਦੇਸ਼ ਮੰਤਰਾਲੇ ਨੇ ਭਰੋਸਾ ਦਿੱਤਾ ਹੈ ਕਿ ਜੋ ਵੀ ਅਫ਼ਗਾਨ ਹਿੰਦੂ ਅਤੇ ਸਿੱਖ ਭਾਰਤ ਦੀ ਵੀਜ਼ੇ ਲਈ ਅਪਲਾਈ ਕਰੇਗਾ ਉਸ ਨੂੰ ਲਾਂਗ ਟਰਮ ਵੀਜ਼ਾ ਦੇ ਦਿੱਤਾ ਜਾਵੇਗਾ। ਭਾਰਤ ਸਰਕਾਰ ਕੋਲ ਇਸ ਵੇਲੇ ਪੌਣੇ 200 ਦੇ ਕਰੀਬ ਦਰਖਾਸਤ ਆ ਚੁੱਕੀ ਹੈ ਅਤੇ ਇਸੇ ਹਫ਼ਤੇ ਇਹ ਸਾਰੇ ਵੀਜ਼ੇ ਦੇ ਦਿੱਤੇ ਜਾਣਗੇ।

DSGMC ਤੇ ਅਕਾਲੀ ਦਲ ਦੇ ਵਫ਼ਦ ਨੇ ਜੇਪੀ ਸਿੰਘ ਨਾਲ ਕੀਤੀ ਮੁਲਾਕਾਤ

ਅਫ਼ਗ਼ਾਨਿਸਤਾਨ ਵਿੱਚ ਲਗਭਗ 600 ਦੇ ਕਰੀਬ ਸਿੱਖ ਭਾਈਚਾਰੇ ਦੇ ਲੋਕ ਮੌਜੂਦ ਹਨ ਅਤੇ ਭਾਰਤ ਸਰਕਾਰ ਉਨ੍ਹਾਂ ਨੂੰ ਵਾਪਸ ਲੈ ਕੇ ਆਉਣ ਅਤੇ ਨਾਗਰਿਕਤਾ ਦੇਣ ਲਈ ਯਤਨਸ਼ੀਲ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪਹਿਲਾ ਵਫ਼ਦ ਜਿਸ ਵਿੱਚ 11 ਸਿੱਖ ਸ਼ਾਮਲ ਸਨ ਤੇ ਉਹ ਕਾਬੁਲ ਤੋਂ ਭਾਰਤ ਪੁੱਜਾ ਹੈ।

ਗੁਰਦੁਆਰਾ ਸਾਹਿਬ ਨੂੰ ਮਸਜਿਦ 'ਚ ਤਬਦੀਲ ਕਰਨ ਦਾ ਮਾਮਲਾ

ਇਸ ਵਫ਼ਦ ਨੇ ਪਾਕਿਸਤਾਨ ਸਥਿਤ ਭਾਈ ਤਾਰੂ ਜੀ ਦੇ ਸ਼ਹੀਦੀ ਸਥਾਨ ਦਾ ਮੁੱਦਾ ਵੀ ਵਿਦੇਸ਼ ਮੰਤਰਾਲੇ ਕੋਲ ਚੁੱਕਿਆ। ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਵੀਡੀਓ ਵਾਇਰਲ ਕੀਤੀ ਸੀ ਜਿਸ ਵਿੱਚ ਉਨ੍ਹਾਂ ਇਹ ਦਾਅਵਾ ਕਰਨ ਦੇ ਯਤਨ ਕੀਤੇ ਕਿ ਇਹ ਗੁਰਦੁਆਰਾ ਸਾਹਿਬ ਨਹੀਂ ਬਲਕਿ ਮਸਜਿਦ ਹੈ। ਇਨ੍ਹਾਂ ਅਨਸਰਾਂ ਨੇ ਸਿੱਖਾਂ ਨੂੰ ਧਮਕੀਆਂ ਵੀ ਦਿੱਤੀਆਂ ਤੇ ਇਹ ਵੀ ਕਿਹਾ ਕਿਉਹ ਸਿੱਖਾਂ ਨੂੰ ਇਥੇ ਵੜਨ ਨਹੀਂ ਦੇਣਗੇ।

ਇਸ ਬਾਬਤ ਵਿਦੇਸ਼ ਮੰਤਰਾਲੇ ਨੇ ਭਰੋਸਾ ਦਿੱਤਾ ਕਿ ਪਾਕਿਸਤਾਨ ਹਾਈ ਕਮਿਸ਼ਨ ਰਾਹੀਂ ਇਹ ਮੁੱਦਾ ਪਾਕਿਸਤਾਨ ਸਰਕਾਰ ਕੋਲ ਭਾਰਤ ਸਰਕਾਰ ਚੁੱਕੇਗੀ ਅਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਭਾਈ ਤਾਰੂ ਜੀ ਦਾ ਸ਼ਹੀਦੀ ਸਥਾਨ ਮਸਜਿਦ ਨਹੀਂ ਬਣੇਗਾ।

ਇਸ ਘਟਨਾ ਕਾਰਨ ਦੁਨੀਆ ਭਰ ਵਿੱਚ ਰਹਿੰਦੇ ਸਿੱਖ ਭਾਈਚਾਰੇ ਵਿੱਚ ਰੋਸ ਤੇ ਗੁੱਸਾ ਹੈ ਤੇ ਸਿੱਖ ਪ੍ਰਤੀਨਿਧਿਆ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੀ ਅਪੀਲ ਕੀਤੀ ਹੈ ਕਿ ਅਜਿਹੇ ਸ਼ਰਾਰਤੀ ਅਨੁਸਾਰਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਸੁਰੱਖਿਅਤ ਤੇ ਮਹਿਫੂਜ਼ ਰਹੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.