ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਕਿਰਾੜੀ ਖੇਤਰ ਵਿਖੇ ਇੱਕ ਫੋਮ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਅੱਗ ਬੁਝਾਉਣ ਲਈ 7 ਗੱਡੀਆਂ ਮੌਕੇ 'ਤੇ ਪਹੁੰਚ ਗਏ।
ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਣ ਵਿਚ ਲੱਗੀਆਂ ਹੋਈਆਂ ਹਨ। ਅੱਗ ਲੱਗਣ ਕਾਰਨ ਫ਼ੈਕਟਰੀ ਵਿੱਚ ਕਿਸੇ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਫੈਕਟਰੀ ਵਿਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: ਪੀਐਮ ਮੋਦੀ ਅੱਜ ਦੋ ਦਿਨਾਂ ਦੌਰੇ 'ਤੇ ਜਾਣਗੇ ਸਊਦੀ ਅਰਬ
ਇਸ ਫੈਕਟਰੀ ਵਿੱਚ ਪਲਾਸਟਿਕ ਦੀਆਂ ਜੁੱਤੀਆਂ ਅਤੇ ਚੱਪਲਾਂ ਦੇ ਕੱਟੇ ਹੋਏ ਹਿੱਸਿਆਂ ਨੂੰ ਇਕੱਠਾ ਕੀਤਾ ਜਾਂਦਾ ਸੀ। ਇਹ ਪਲਾਸਟਿਕ ਨੂੰ ਇੱਕ ਵੱਡੇ ਖਾਲੀ ਪਲਾਟ ਵਿੱਚ ਰੱਖਿਆ ਗਿਆ ਸੀ। ਇਸ ਗੋਦਾਮ ਨੂੰ ਸੋਮਵਾਰ ਸਵੇਰੇ 7 ਵਜੇ ਦੇ ਕਰੀਬ ਅੱਗ ਲੱਗੀ। ਅੱਗ ਇੰਨੀ ਭੜਕ ਗਈ ਹੈ ਕਿ ਪੂਰੇ ਖੇਤਰ ਵਿੱਚ ਧੂੰਆਂ ਫੈਲ ਗਿਆ ਹੈ। ਇਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ।