ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਤੀਸ ਹਜ਼ਾਰੀ ਕੋਰਟ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੋਰਟ ਦੇ ਬਾਹਰ ਪੁਲਿਸ ਅਤੇ ਵਕੀਲਾਂ ਵਿਚਕਾਰ ਝੜਪ ਹੋ ਗਈ ਇਸ ਦੌਰਾਨ ਗੋਲੀਬਾਰੀ ਵੀ ਕੀਤੀ ਗਈ।
ਗੋਲੀਬਾਰੀ ਤੋਂ ਬਾਅਦ ਇਲਾਕੇ ਵਿੱਚ ਦਹਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਕਿੰਗ ਦੇ ਵਿਵਾਦ ਨੂੰ ਲੈ ਕੇ ਹੰਗਾਮਾ ਹੋਇਆ ਹੈ।
ਇਸ ਦੌਰਾਨ ਪੁਲਿਸ ਦੀਆਂ ਕੁਝ ਗਡੀਆਂ ਨੂੰ ਵੀ ਸਾੜਿਆ ਗਿਆ ਹੈ। ਇਸ ਝੜਪ ਵਿੱਚ ਇੱਕ ਵਕੀਲ ਜ਼ਖਮੀ ਹੋ ਗਿਆ ਹੈ ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।