ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਆਪਣੇ ਚੋਣ ਪ੍ਰਚਾਰਕਾਂ ਦੀ ਸੂਚੀ ਭਾਰਤ ਚੋਣ ਕਮਿਸ਼ਨ (ਈਸੀਆਈ) ਨੂੰ ਸੌਂਪ ਦਿੱਤੀ ਹੈ। ਇਸ ਸੂਚੀ ਵਿੱਚ ਪੰਜਾਬ ਦੇ ਆਪ ਆਗੂਆਂ ਦੇ 6 ਮੈਂਬਰਾਂ ਦੇ ਨਾਂਅ ਸਟਾਰ ਪ੍ਰਚਾਰਕ ਵਜੋਂ ਸ਼ਾਮਲ ਹਨ।
ਭਗਵੰਤ ਮਾਨ ਨੇ ਸ਼ੁਰੂ ਕੀਤਾ ਪ੍ਰਚਾਰ
ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਰੂਰ ਲੋਕ ਸਭਾ ਸਾਂਸਦ ਤੇ ਪੰਜਾਬ ਆਪ ਦੇ ਪ੍ਰਧਾਨ ਭਗਵੰਤ ਮਾਨ ਬੁੱਧਵਾਰ ਨੂੰ ਪਾਰਟੀ ਦੇ ਪ੍ਰਚਾਰ ਦੇ ਲਈ ਦਿੱਲੀ ਵਿੱਚ ਜੁੱਟ ਗਏ ਹਨ। ਜਿੱਥੇ ਉਨ੍ਹਾਂ ਨੇ ਛਤਰਪੁਰ ਤੋਂ ਆਪ ਉਮੀਦਵਾਰ ਕਰਤਾਰ ਸਿੰਘ ਤਨਵਰ ਦੇ ਸਮਰਥਨ 'ਚ ਰੈਲੀ ਕੀਤੀ।
ਉੱਥੇ ਹੀ ਬੁੱਧਵਾਰ ਸਵੇਰੇ ਭਾਰਤੀ ਜਨਤਾ ਪਾਰਟੀ ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਸੀ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦਾ ਨਾਂਅ ਸ਼ਾਮਲ ਹੈ।