ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਵਫ਼ਦ ਨੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਲੁਧਿਆਣਾ ਤੋਂ ਫਿਰੋਜ਼ਪੁਰ ਜਾਣ ਵਾਲੇ ਨੈਸ਼ਨਲ ਹਾਈਵੇ 5 ਦਾ ਮੁੱਦਾ ਚੁੱਕਿਆ।
ਦਰਅਸਲ ਇਸ ਹਾਈਵੇ ਦਾ ਕੰਮ ਪੂਰਾ ਨਹੀਂ ਹੋਇਆ ਹੈ ਜੋ ਕਿ ਲੰਮੇ ਸਮੇਂ ਤੋਂ ਲਟਕਿਆ ਪਿਆ ਹੈ। ਇਸ ਵਫ਼ਦ ਵਿੱਚ ਕੋਟਕਪੂਰਾ ਤੋਂ ਆਪ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਗੜਸ਼ੰਕਰ ਤੋਂ ਆਪ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਸ਼ਾਮਲ ਸਨ।
ਆਪ ਵਿਧਾਇਕਾਂ ਨੇ ਦੱਸਿਆ ਕਿ ਅੱਜ ਲੁਧਿਆਣਾ ਤੋਂ ਫਿਰੋਜ਼ਪੁਰ ਜਾਣ ਵਾਲੇ ਨੈਸ਼ਨਲ ਹਾਈਵੇ 5 ਨੂੰ ਲੈ ਕੇ ਕੇਂਦਰੀ ਮੰਤਰੀ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਭਰੋਸਾ ਦਵਾਇਆ ਕਿ ਆਉਣ ਵਾਲੇ 6 ਮਹਿਨਿਆਂ ਵਿੱਚ ਇਹ ਕੰਮ ਪੂਰਾ ਹੋ ਜਾਵੇਗਾ।
ਇਸ ਮੌਕੇ ਵਿਧਾਇਕਾਂ ਨੇ ਕਿਹਾ ਕਿ ਅੰਮ੍ਰਿਤਸਰ ਸਾਡਾ ਪਵਿੱਤਰ ਅਸਥਾਨ ਹੈ ਜੋ ਕਿ ਗੰਦਗੀ ਵਾਲੇ ਸ਼ਹਿਰਾਂ ਵਿੱਚ 9ਵੇਂ ਨੰਬਰ ਉੱਤੇ ਆਇਆ ਹੈ, ਇਹ ਸਰਕਾਰ ਦੀ ਅਸਫਲਤਾ ਦਰਸਾਉਂਦਾ ਹੈ। ਇਸ ਲਈ ਜ਼ਿੰਮੇਵਾਰ ਲੋਕਾਂ 'ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਐਨਸੀਆਰਬੀ ਦੀ ਰਿਪੋਰਟ' ਤੇ ਜਵਾਬ ਦੇਣਾ ਚਾਹੀਦਾ ਹੈ।
ਅਸੀਂ ਇਹ ਕਰ ਰਹੇ ਹਾਂ ਕਿ ਜੇਲ੍ਹਾਂ ਦੀ ਸਥਿਤੀ ਚੰਗੀ ਨਹੀਂ ਹੈ। ਜੋ ਰਿਪੋਰਟ ਸਾਹਮਣੇ ਆਈ ਹੈ, ਉਸ ਨੇ ਜੇਲ੍ਹਾਂ ਦੀ ਸੱਚਾਈ ਨੂੰ ਸਭ ਦੇ ਸਾਹਮਣੇ ਰੱਖ ਦਿੱਤਾ ਹੈ।