ਨਵੀਂ ਦਿੱਲੀ: ਦੇਸ਼ ਭਰ 'ਚ ਘਾਤਕ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਰੋਜ਼ਾਨਾ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੈਂਕੜੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਆਮ ਆਦਮੀ ਪਾਰਟੀ ਦਾ ਇੱਕ ਵਿਧਾਇਕ ਵੀ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ।
ਆਮ ਆਦਮੀ ਪਾਰਟੀ ਦੇ ਕਰੋਲ ਬਾਗ਼ ਸੀਟ ਤੋਂ ਵਿਧਾਇਕ ਵਿਸ਼ੇਸ਼ ਰਵੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉਨ੍ਹਾਂ ਦੀ ਕੋਰੋਨਾ ਵਾਇਰਸ ਟੈਸਟ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਵੀ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ। ਫ਼ਿਲਹਾਲ ਦੋਹਾਂ ਨੇ ਖ਼ੁਦ ਨੂੰ ਘਰ ਵਿੱਚ ਹੀ ਆਈਸੋਲੇਟ ਕੀਤਾ ਹੋਇਆ ਹੈ।
ਦੇਸ਼ 'ਚ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਲੌਕਡਾਊਨ ਵਧਾਉਣ ਦਾ ਫ਼ੈਸਲਾ ਕੀਤਾ ਹੈ। ਹੁਣ 17 ਮਈ ਤੱਕ ਦੇਸ਼ਵਿਆਪੀ ਲੌਕਡਾਊਨ ਜਾਰੀ ਰਹੇਗਾ। ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ 1800 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ 77 ਲੋਕਾਂ ਦੀ ਜਾਨ ਗਈ ਹੈ।