ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਆਦੇਸ਼ ਗੁਪਤਾ ਨੂੰ ਦਿੱਲੀ ਭਾਜਪਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਣਯੋਗ ਹੈ ਕਿ ਮਨੋਜ ਤਿਵਾੜੀ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਸੀ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ।
-
Adesh Kumar Gupta replaces Manoj Tiwari as Delhi BJP President pic.twitter.com/Ek6oVGYhak
— ANI (@ANI) June 2, 2020 " class="align-text-top noRightClick twitterSection" data="
">Adesh Kumar Gupta replaces Manoj Tiwari as Delhi BJP President pic.twitter.com/Ek6oVGYhak
— ANI (@ANI) June 2, 2020Adesh Kumar Gupta replaces Manoj Tiwari as Delhi BJP President pic.twitter.com/Ek6oVGYhak
— ANI (@ANI) June 2, 2020
ਆਦੇਸ਼ ਗੁਪਤਾ ਉੱਤਰੀ ਐਮਸੀਡੀ ਦੇ ਸਾਬਕਾ ਮੇਅਰ ਰਹਿ ਚੁੱਕੇ ਹਨ ਤੇ ਮੌਜੂਦਾ ਸਮੇਂ 'ਚ ਕੌਂਸਲਰ ਹਨ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਵੱਲੋਂ ਉਨ੍ਹਾਂ ਨੂੰ ਦਿੱਲੀ ਭਾਜਪਾ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਕੀਤਾ ਹੈ।
ਦੱਸਣਯੋਗ ਹੈ ਕਿ ਦਿੱਲੀ ਚੋਣਾਂ 'ਚ ਭਾਜਪਾ ਦੀ ਨਿਰਾਸ਼ਾਜਨਕ ਹਾਰ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਸੀ ਕਿ ਭਾਜਪਾ ਮਨੋਜ ਤਿਵਾੜੀ ਨੂੰ ਫਿਰ ਪ੍ਰਧਾਨ ਨਹੀਂ ਬਣਾਏਗੀ। ਚੋਣਾਂ ਤੋਂ ਬਾਅਦ ਇਸ ਅਹੁਦੇ ਲਈ ਲਾਬਿੰਗ ਤੇਜ਼ ਹੋ ਗਈ ਸੀ ਤੇ ਕਈ ਨੇਤਾ ਦਿੱਲੀ ਭਾਜਪਾ ਪ੍ਰਧਾਨ ਦੇ ਅਹੁਦੇ ਲਈ ਕੋਸ਼ਿਸ਼ਾਂ ਕਰ ਰਹੇ ਸਨ।
ਭਾਜਪਾ ਪਾਰਟੀ ਦੇ ਸੂਤਰਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਮਨੋਜ ਤਿਵਾੜੀ ਨੂੰ ਭਾਜਪਾ ਪ੍ਰਧਾਨ ਵਜੋਂ ਦੁਬਾਰਾ ਮੌਕਾ ਨਾ ਦਿੱਤਾ ਗਿਆ ਤਾਂ ਉਨ੍ਹਾਂ ਨੂੰ ਇਕ ਹੋਰ ਵੱਡੀ ਜ਼ਿੰਮੇਵਾਰੀ ਦੇਣੀ ਪਵੇਗੀ। ਕਿਉਂਕਿ ਉਹ ਪਾਰਟੀ ਦਾ ਸਟਾਰ ਪ੍ਰਚਾਰਕ ਹਨ।