ਰਾਏਬਰੇਲੀ : ਕਾਂਗਰਸ ਵਿਧਾਇਕ ਅਦਿਤੀ ਸਿੰਘ ਨੇ ਜੰਮੂ-ਕਸ਼ਮੀਰ ਵਿੱਚ ਕੇਂਦਰ ਸਰਕਾਰ ਵੱਲੋਂ ਧਾਰਾ 370 ਹਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ। ਮੈਂ ਸਰਕਾਰ ਦੇ ਫੈਸਲੇ ਦਾ ਸਮਰਥਨ ਕਰਦੀ ਹਾਂ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮੇਰੀ ਵਿਅਕਤੀਗਤ ਰਾਏ ਹੈ ਕਿ " ਮੈਂ ਧਾਰਾ 370 ਨੂੰ ਬਦਲੇ ਜਾਣ ਦੇ ਪੱਖ ਵਿੱਚ ਹਾਂ। ਮੇਰਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਦੇਸ਼ ਦੀ ਸੁਰੱਖਿਆ ਵਿਵਸਥਾ 'ਤੇ ਫ਼ਰਕ ਪਵੇਗਾ। ਇਹ ਫੈਸਲਾ ਜੰਮੂ ਕਸ਼ਮੀਰ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਮਦਦ ਕਰੇਗਾ। ਇਹ ਬਹੁਤ ਵੱਡਾ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਮੇਰਾ ਇਸ ਫੈਸਲੇ ਨੂੰ ਸਮਰਥਨ ਦੇਣਾ ਪਾਰਟੀ ਲਾਈਨ ਤੋਂ ਹੱਟ ਕੇ ਹੈ। ਸਰਕਾਰ ਨੂੰ ਇਸ ਗੱਲ ਦਾ ਧਿਆਨ ਰੱਖਨਾ ਪਵੇਗਾ ਕਿ ਉਥੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ। ਇਸ ਫੈਸਲੇ ਨੂੰ ਜਨਤਕ ਲਈ ਮੰਨਿਆ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਕਿਸੇ ਵੀ ਤਰ੍ਹਾਂ ਨਾਲ ਰਾਜਨੀਤਕ ਮੁੱਦਾ ਨਹੀਂ ਬਣਾਉਣਾ ਚਾਹੀਦਾ। "
ਜਿਥੇ ਇੱਕ ਪਾਸੇ ਕਾਂਗਰਸ ਪਾਰਟੀ ਧਾਰਾ 370 ਨੂੰ ਹਟਾਏ ਜਾਣ ਦਾ ਵਿਰੋਧ ਕਰ ਰਹੀ ਹੈ ਉਥੇ ਹੀ ਦੂਜੇ ਪਾਸੇ ਕਾਂਗਰਸ ਦੇ ਕੁਝ ਨੇਤਾ ਅਤੇ ਵਿਧਾਇਕ ਇਸ ਫੈਸਲੇ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ।