ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ ਹੁਣ ਨਾਗਰਿਕਤਾ ਸੋਧ ਕਾਨੂੰਨ ਬਣ ਗਿਆ ਹੈ। ਇਸ ਸਮੇਂ ਦੌਰਾਨ, ਪਿਛਲੇ 3 ਦਹਾਕਿਆਂ ਤੋਂ ਅਫਗਾਨਿਸਤਾਨ ਤੋਂ ਆਏ ਸਿੱਖ ਪ੍ਰਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਕੇ ਸਰਕਾਰ ਦਾ ਧੰਨਵਾਦ ਕੀਤਾ।
ਉਨ੍ਹਾਂ ਨੇ ਇਸ ਫੈਸਲੇ ਲਈ ਅਤੇ ਉਨ੍ਹਾਂ ਨੂੰ ਭਾਰਤ ਦੇ ਨਾਗਰਿਕ ਵਜੋਂ ਬਰਾਬਰ ਅਧਿਕਾਰ ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਤਤਕਾਲੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਉਠਾਇਆ ਸੀ। ਉਨ੍ਹਾਂ ਮੁਤਾਬਕ ਪਾਕਿਸਤਾਨ ਅਤੇ ਬੰਗਲਾਦੇਸ਼ ਇੱਕ ਸਮੇਂ ਭਾਰਤ ਦਾ ਹਿੱਸਾ ਸਨ, ਇਸ ਲਈ ਉਨ੍ਹਾਂ ਨੂੰ ਸ਼ਾਮਲ ਕਰਨਾ ਸੌਖਾ ਸੀ, ਪਰ ਅਫਗਾਨਿਸਤਾਨ ਤੋਂ ਘੱਟ ਗਿਣਤੀਆਂ ਨੂੰ ਪਹਿਲਾਂ ਸ਼ਾਮਲ ਨਹੀਂ ਕੀਤਾ ਗਿਆ ਸੀ। ਉਨ੍ਹਾਂ ਨੇ ਅਫ਼ਗਾਨਿਸਤਾਨ ਦੇ ਸਿੱਖਾਂ ਨੂੰ CAA ਵਿੱਚ ਸ਼ਾਮਲ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਐਕਟ ਨੂੰ ਲਾਗੂ ਨਾ ਕੀਤਾ ਤਾਂ ਉਹ ਅਤੇ ਉਨ੍ਹਾਂ ਦੀ ਪਾਰਟੀ ਵਿਰੋਧ ਕਰੇਗੀ ਅਤੇ ਇਹ ਸੁਨਿਸ਼ਚਿਤ ਕਰੇਗੀ ਕਿ ਇਨ੍ਹਾਂ ਲੋਕਾਂ ਨੂੰ ਨਿਆਂ ਮਿਲੇਗਾ। ਹਰਸਿਮਰਤ ਕੌਰ ਨੇ ਕਿਹਾ ਕਿ ਕਾਂਗਰਸ ਇਸ ਕਾਨੂੰਨ ਵਿਰੁੱਧ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਜੋ ਕਿ ਬਹੁਤ ਹੀ ਮੰਦਭਾਗਾ ਹੈ।