ਜੰਮੂ ਕਸ਼ਮੀਰ : ਸੂਬੇ ਦੇ ਕੱਟੜਾ ਵਿਖੇ ਵੀਰਵਾਰ ਸਵੇਰੇ ਦੋ ਅੱਤਵਾਦੀ ਵੇਖੇ ਜਾਣ ਦੀ ਸੂਚਨਾ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਸੁਰੱਖਿਆ ਏਜੰਸੀਆਂ ਨੇ ਸਾਰੇ ਹੀ ਪ੍ਰਮੁੱਖ ਸਥਾਲਾਂ ਦੀ ਸੁਰੱਖਿਆ ਵੱਧਾ ਦਿੱਤੀ ਹੈ।
ਜਾਣਕਾਰੀ ਮੁਤਾਬਕ ਸੁਰੱਖਿਆ ਏਜੰਸੀਆਂ ਨੂੰ ਕੱਟੜਾ ਵਿਖੇ ਦੋ ਅੱਤਵਾਦੀਆਂ ਨੂੰ ਵੇਖੇ ਜਾਣ ਦੀ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ। ਅੱਤਵਾਦੀਆਂ ਦੇ ਝੁੱਗੀਆਂ ਵਿੱਚ ਲੁੱਕੇ ਹੋਂਣ ਦੀ ਖ਼ਬਰ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲ ਅਤੇ ਜੰਮੂ ਕਸ਼ਮੀਰ ਪੁਲਿਸ ਨੇ ਸਾਂਝੇ ਤੌਰ ਤੇ ਭਾਲ ਮੁਹਿੰਮ ਚਲਾਈ ਹੈ। ਸਾਰੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ ਗਈ ਪਰ ਕੋਈ ਸਫ਼ਲਤਾ ਨਾ ਮਿਲੀ।
ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਨਾਕੇਬੰਦੀ ਕਰਕੇ ਕੇ ਵਾਹਨਾਂ ਦੀ ਚੈਕਿੰਗ ਜਾਰੀ ਹੈ। ਇਸ ਤੋਂ ਇਲਾਵਾ ਮਾਤਾ ਵੈਸ਼ਨੋ ਦੇਵੀ ਮੰਦਰ ਸਮੇਤ ਸਾਰੀ ਹੀ ਪ੍ਰਮੁੱਖ ਥਾਵਾਂ ਤੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਨੂੰ ਰੋਕਿਆ ਜਾ ਸਕੇ।