ETV Bharat / bharat

ਸਹੁੰ ਚੁੱਕਣ ਤੋਂ ਬਾਅਦ ਕੇਜਰੀਵਾਲ ਨੇ ਦਿੱਲੀ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਤੋਂ ਮੰਗਿਆ ਆਸ਼ੀਰਵਾਦ - delhi election 2020

ਅਰਵਿੰਦ ਕੇਜਰੀਵਾਲ ਦੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕੀ। ਉਨ੍ਹਾਂ ਨਾਲ ਮਨੀਸ਼ ਸਿਸੋਦੀਆ, ਸਤਿੰਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਰਾਜਿੰਦਰ ਪਾਲ ਗੌਤਮ ਨੇ ਵੀ ਅਹੁਦੇ ਦੀ ਸਹੁੰ ਚੁੱਕੀ।

ਕੇਜਰੀਵਾਲ ਨੇ ਦਿੱਲੀ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਤੋਂ ਮੰਗਿਆ ਆਸ਼ੀਰਵਾਦ

author img

By

Published : Feb 16, 2020, 12:56 PM IST

Updated : Feb 16, 2020, 1:33 PM IST

ਨਵੀਂ ਦਿੱਲੀ: ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੀ ਸਹੁੰ ਚੁੱਕ ਸਮਾਰੋਹ ਰਾਜਧਾਨੀ ਦੇ ਰਾਮਲੀਲਾ ਮੈਦਾਨ ਵਿਖੇ ਆਯੋਜਨ ਕੀਤਾ ਗਿਆ। ਮੁੱਖ ਮੰਤਰੀ ਤੋਂ ਬਾਅਦ ਮਨੀਸ਼ ਸਿਸੋਦੀਆ,ਸਤੇਂਦਰ ਜੈਨ, ਰਾਜੇਂਦਰ ਪਾਲ ਗੌਤਮ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਨੇ ਅਹੁਦੇ ਦੀ ਸਹੁੰ ਚੁੱਕੀ।

ਕੇਜਰੀਵਾਲ ਨੇ ਦਿੱਲੀ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਤੋਂ ਮੰਗਿਆ ਆਸ਼ੀਰਵਾਦ

ਸਹੁੰ ਚੁੱਕਣ ਤੋਂ ਬਾਅਦ ਕੇਜਰੀਵਾਲ ਨੇ ਕਿਹਾ- ‘ਬੋਲ ਦਵੋਂ ਤੁਹਾਡਾ ਮੁੰਡਾ ਮੁੱਖ ਮੰਤਰੀ ਬਣ ਗਿਆ ਹੈ’ ਕੇਜਰੀਵਾਲ ਨੇ ਕਿਹਾ, ‘ਅੱਜ ਤੁਹਾਡੇ ਮੁੱਡੇ ਨੇ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਹ ਮੇਰੀ ਜਿੱਤ ਨਹੀਂ ਹੈ। ਇਹ ਹਰ ਮਾਂ ਦੀ ਜਿੱਤ ਹੈ, ਹਰ ਭੈਣ ਦੀ ਜਿੱਤ ਹੈ, ਹਰ ਦਿੱਲੀ ਵਾਲੇ ਦੀ ਜਿੱਤ ਹੈ। ਪਿਛਲੇ ਪੰਜ ਸਾਲਾਂ ਵਿੱਚ ਅਸੀਂ ਇਹ ਵੇਖਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕਿਵੇਂ ਦਿੱਲੀ ਬਹੁਤ ਤੇਜ਼ੀ ਨਾਲ ਵਿਕਾਸ ਕਰ ਸਕਦੀ ਹੈ।’

ਕੇਜਰੀਵਾਲ ਨੇ ਕਿਹਾ, "ਚੋਣਾਂ ਦੌਰਾਨ ਜੋ ਵੀ ਰਾਜਨੀਤਿਕ ਉਥਲ-ਪੁਥਲ ਹੋਈ ਸੀ ਭੁੱਲ ਜਾਓ। ਅਸੀਂ ਕੇਂਦਰ ਦੇ ਨਾਲ ਮਿਲ ਕੇ ਕੰਮ ਕਰਾਂਗੇ। ਤੁਸੀਂ ਕਿਸੇ ਵੀ ਪਾਰਟੀ ਜਾਂ ਧਰਮ ਨਾਲ ਸਬੰਧਤ ਹੋ, ਕੋਈ ਵੀ ਕੰਮ ਹੋ, ਮੇਰੇ ਕੋਲ ਆਓ। ਦੇਸ਼ 'ਚ ਦਿੱਲੀ ਤੋਂ ਨਵੀਂ ਰਾਜਨੀਤੀ ਦੀ ਸ਼ੁਰੂਆਤ ਹੋਈ। ਮੈਂ ਦਿੱਲੀ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਦੇ ਆਸ਼ੀਰਵਾਦ ਦੀ ਕਾਮਨਾ ਕਰਦਾ ਹਾਂ। ਮੈਂ ਸਾਰਿਆਂ ਨਾਲ ਮਿਲ ਕੇ ਕੰਮ ਕਰਨਾ ਚਾਹੁੰਦਾ ਹਾਂ।"

ਜ਼ਿਕਰਯੋਗ ਹੈ ਕਿ ਰਾਮਲੀਲਾ ਮੈਦਾਨ ਵਿੱਚ 45 ਹਜ਼ਾਰ ਕੁਰਸੀਆਂ ਲਗਾਈਆਂ ਗਈਆਂ ਹਨ। ਇਸ ਵਾਰ ਮੈਦਾਨ ਵਿੱਚ ਕੋਈ ਤੰਬੂ ਨਹੀਂ ਲਗਾਇਆ ਗਿਆ, ਤਾਂ ਜੋ ਸਹੁੰ ਚੁੱਕਣ ਨੂੰ ਆਸਾਨੀ ਨਾਲ ਵੇਖਿਆ ਜਾ ਸਕੇ। ਇਸਦੇ ਨਾਲ ਹੀ, ਖੇਤਰ ਵਿੱਚ 12 ਵੱਡੀਆਂ ਐਲਈਡੀ ਸਕ੍ਰੀਨਾਂ ਲਗਾਈਆਂ ਗਈਆਂ ਹਨ। ਸਾਰੇ ਮੈਦਾਨਾਂ ਵਿੱਚ ਸਾਉਂਡ ਸਿਸਟਮ ਲਗਾਏ ਗਏ ਹਨ।

ਵਿਧਾਇਕਾਂ ਅਤੇ ਅਧਿਕਾਰੀਆਂ ਲਈ ਵੱਖਰਾ ਘੇਰਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਰਾਮਲੀਲਾ ਮੈਦਾਨ ਵਿੱਚ ਵੀ ਬਹੁਤ ਸਾਰੇ ਕੈਬਿਨ ਬਣਾਏ ਗਏ ਹਨ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ 62 ਸੀਟਾਂ ਮਿਲੀਆਂ ਹਨ, ਜਦੋਂਕਿ ਭਾਜਪਾ ਨੂੰ 8 ਸੀਟਾਂ ਮਿਲੀਆਂ ਹਨ।

Last Updated : Feb 16, 2020, 1:33 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.