ਭੁਵਨੇਸ਼ਵਰ: ਚੱਕਰਵਾਤ ਤੋਂ ਪ੍ਰਭਾਵਿਤ ਓਡੀਸ਼ਾ ਨੂੰ ਕੇਂਦਰ ਸਰਕਾਰ ਵੱਲੋਂ ਸ਼ਨੀਵਾਰ ਨੂੰ ਪੁਨਰ ਨਿਰਮਾਣ ਕਾਰਜਾਂ ਲਈ 500 ਕਰੋੜ ਰੁਪਏ ਦੀ ਅੰਤਰਿਮ ਰਾਸ਼ੀ ਮਿਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੰਤਰਿਮ ਰਾਹਤ ਦੇਣ ਦੇ ਐਲਾਨ ਦੇ 24 ਘੰਟਿਆਂ ਵਿਚਕਾਰ ਹੀ ਰਾਜ ਨੂੰ ਇਹ ਰਾਸ਼ੀ ਪ੍ਰਾਪਤ ਹੋ ਗਈ।
ਓਡੀਸ਼ਾ ਦੇ ਚੱਕਰਵਾਤ ਪ੍ਰਭਾਵਿਤ ਜ਼ਿਲ੍ਹਿਆਂ ਦੇ ਹਵਾਈ ਸਰਵੇਖਣ ਅਤੇ ਸ਼ੁੱਕਰਵਾਰ ਨੂੰ ਇੱਕ ਸਮੀਖਿਆ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਜ ਲਈ 500 ਕਰੋੜ ਰੁਪਏ ਦੀ ਅੰਤਰਿਮ ਸਹਾਇਤਾ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 53 ਲੱਖ ਤੋਂ ਪਾਰ, 3 ਲੱਖ ਮੌਤਾਂ
ਵਿਸ਼ੇਸ਼ ਰਾਹਤ ਕਮਿਸ਼ਨਰ ਪੀ.ਕੇ. ਜੇਨਾ ਨੇ ਟਵੀਟ ਕੀਤਾ ਕਿ ਗ੍ਰਹਿ ਮੰਤਰਾਲੇ ਨੇ ਭੁਵਨੇਸ਼ਵਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਦੇ 24 ਘੰਟਿਆਂ ਵਿੱਚ 500 ਕਰੋੜ ਰੁਪਏ ਜਾਰੀ ਕੀਤੇ। ਉਨ੍ਹਾਂ ਲਿਖਿਆ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰਾਲੇ ਦਾ ਇੰਨੀ ਜਲਦੀ ਫੰਡ ਜਾਰੀ ਕਰਨ ਲਈ ਧੰਨਵਾਦ ਕਰਦੇ ਹਾਂ।