ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਿੱਲੀ ਪਹੁੰਚ ਗਏ ਹਨ। ਦਿੱਲੀ ਪੁੱਜਣ 'ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਟਰੰਪ ਨਾਲ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ, ਬੇਟੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਵੀ ਹਨ। ਤੁਹਾਨੂੰ ਦੱਸ ਦਈਏ ਕਿ ਟਰੰਪ ਕੱਲ੍ਹ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਡੋਨਾਲਡ ਟਰੰਪ ਵੀ ਆਪਣੇ ਪਰਿਵਾਰ ਨਾਲ ਦਿੱਲੀ ਵਿਖੇ ਡਿਨਰ ਕਰਨਗੇ।
ਦੱਸਣਯੋਗ ਹੈ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੰਗਲਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਨਮਾਨ ਵਿੱਚ ਇੱਕ ਡਿਨਰ ਦੀ ਮੇਜ਼ਬਾਨੀ ਕੀਤੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗਬ ਗੁਲਾਮ ਨਬੀ ਅਜ਼ਾਦ ਨੂੰ ਵੀ ਇਸ ਦਾਅਵਤ 'ਚ ਸੱਦਾ ਦਿੱਤਾ ਗਿਆ ਹੈ। ਪਰ ਸਾਰੇ ਆਗੂਆਂ ਨੇ ਇਸ ਦਾਵਤ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ। ਯਾਨੀ ਕਿ ਰਾਸ਼ਟਰਪਤੀ ਟਰੰਪ ਦੇ ਸਨਮਾਨ ਵਿਚ ਰੱਖੀ ਗਈ ਦਾਅਵਤ ਵਿੱਚ ਕਾਂਗਰਸ ਦਾ ਕੋਈ ਵੀ ਆਗੂ ਸ਼ਾਮਲ ਨਹੀਂ ਹੋਵੇਗਾ।
ਦੱਸਿਆ ਜਾ ਰਿਹਾ ਹੈ ਕਿ ਯੂਪੀਏ ਦੀ ਚੇਅਰਪਰਸਨ ਅਤੇ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਨਾ ਬੁਲਾਏ ਜਾਣ ‘ਤੇ ਸਾਰੇ ਨੇਤਾ ਨਾਖੁਸ਼ ਹਨ। ਗੁਲਾਮ ਨਬੀ ਅਜ਼ਾਦ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਯੂ ਪੀ ਏ ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਦਾਅਵਤ ਵਿੱਚ ਸ਼ਾਮਲ ਹੋਣ ਲਈ ਸੱਦਾ ਨਹੀਂ ਦਿੱਤਾ ਗਿਆ ਤਾਂ ਉਸ ਦੇ ਆਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।