ਨਵੀਂ ਦਿੱਲੀ: ਪੰਜਾਬ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਮੋਦੀ ਕੈਬਨਿਟ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਭਾਜਪਾ ਦੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ।
ਪੰਜਾਬ ਵਿੱਚ ਕੇਂਦਰ ਸਰਕਾਰ ਦੀ ਗਠਜੋੜ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖਤੀਬਾੜੀ ਬਿੱਲਾਂ ਦੇ ਲੋਕ ਸਭਾ ਵਿੱਚ ਪਾਸ ਹੋਣ ਦੇ ਵਿਰੋਧ ਵਿੱਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰਦਿਆਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਇਸ ਅਹੁਦੇ ਲਈ ਚੁਣਿਆ ਸੀ। ਜਿਸ ਦੇ ਚੱਲਦਿਆਂ ਅੱਜ ਖੇਤੀਬਾੜੀ ਮੰਤਰੀ ਨੇ ਫੂਡ ਪ੍ਰੋਸੈਸਿੰਗ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ।
ਦੱਸ ਦਈਏ ਕਿ ਅਕਾਲੀ ਦਲ ਦੇ ਮੰਤਰੀ ਨੇ ਅਸਤੀਫ਼ਾ ਦੇਣ ਸਮੇਂ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੀ ਪਾਰਟੀ ਹੈ ਤੇ ਉਹ ਕਿਸਾਨਾਂ ਵਿਰੁੱਧ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦੇ ਖਿਲਾਫ਼ ਹਨ ਤੇ ਇਨ੍ਹਾਂ ਆਰਡੀਨੈਂਸਾਂ ਬਾਰੇ ਦਿੱਤੇ ਸਾਡੇ ਸੁਝਾਅ ਨੂੰ ਕੇਂਦਰ ਸਰਕਾਰ ਨੇ ਨਹੀਂ ਮੰਨਿਆ।