ਮੁੰਬਈ: ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪੂਰੇ ਪਰਿਵਾਰ ਦਾ ਕੋਰੋਨਾ ਦਾ ਟੈਸਟ ਕਰਵਾਇਆ ਗਿਆ। ਅਮਿਤਾਭ ਬੱਚਨ ਦੇ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਥੋੜੀ ਹੀ ਦੇਰ ਵਿੱਚ ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਵੀ ਪੌਜ਼ੀਟਿਵ ਆ ਗਈ।
ਹੁਣ ਐਸ਼ਵਰਿਆ ਰਾਏ ਬੱਚਨ, ਜਯਾ ਬੱਚਨ ਦੀ ਕੋਰੋਨਾ ਰਿਪੋਰਟ ਵੀ ਸਾਹਮਣੇ ਆ ਗਈ ਹੈ। ਬੱਚਨ ਪਰਿਵਾਰ ਲਈ ਇਹ ਰਾਹਤ ਦੀ ਗੱਲ ਹੈ ਕਿ ਐਸ਼ਵਰਿਆ ਅਤੇ ਜਯਾ ਦੋਹਾਂ ਦੀ ਕੋਵਿਡ-19 ਦੀ ਰਿਪੋਰਟ ਨੈਗੇਟਿਵ ਆਈ ਹੈ। ਐਸ਼ਵਰਿਆ ਰਾਏ ਦੀ ਧੀ ਆਰਾਧਿਆ ਬੱਚਨ ਦੀ ਵੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।
ਦੱਸ ਦੇਈਏ ਕਿ ਬੀਤੀ ਰਾਤ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਮਿਲਣ ਦੀ ਖ਼ਬਰ ਸਾਹਮਣੇ ਆਈ ਸੀ। ਜਾਣਕਾਰੀ ਅਨੁਸਾਰ ਅਮਿਤਾਭ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਅਤੇ ਡਾਕਟਰਾਂ ਨੇ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਜੋ ਕਿ ਪੌਜ਼ੀਟਿਵ ਆ ਗਿਆ। ਇਸ ਤੋਂ ਅਮਿਤਾਭ ਨੇ ਖ਼ੁਦ ਇਕ ਟਵੀਟ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ। ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਟਵੀਟ ਕਰਕੇ ਅਮਿਤਾਭ ਅਤੇ ਅਭਿਸ਼ੇਕ ਬੱਚਨ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।