ਨਵੀਂ ਦਿੱਲੀ: ਖੇਤੀ ਆਰਡੀਨੈਂਸ ਦਾ ਮੁੱਦਾ ਭਖਦਾ ਜਾ ਰਿਹਾ ਹੈ। ਇਸੇ ਮੁੱਦੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਨਵੀਂ ਦਿੱਲੀ ਪੁੱਜਿਆ।
ਅਕਾਲੀ ਦਲ ਰਾਸ਼ਟਰਪਤੀ ਨੂੰ ਖੇਤੀਬਾੜੀ ਬਿੱਲ ਉੱਤੇ ਰੋਕ ਲਗਾਉਣ ਲਈ ਮੰਗ ਪੱਤਰ ਸੌਂਪਿਆ। ਉਨ੍ਹਾਂ ਅਪੀਲ ਕੀਤੀ ਕਿ ਜੋ ਖੇਤੀ ਆਰਡੀਨੈਂਸ ਪਾਸ ਕੀਤੇ ਗਏ ਹਨ ਉਨ੍ਹਾਂ ਨੂੰ ਪ੍ਰਵਾਨਗੀ ਨਾ ਦਿੱਤੀ ਜਾਵੇ।
![ਮੰਗ ਪੱਤਰ](https://etvbharatimages.akamaized.net/etvbharat/prod-images/national-akalidelegation-21092020-arsh_21092020181657_2109f_02629_508.jpg)
ਦੱਸ ਦਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਸੀ ਕਿ ਤੁਸੀਂ ਪਹਿਲਾਂ ਤੋਂ ਹੀ ਮੁਸ਼ਕਿਲਾਂ ਵਿੱਚ ਘਿਰੇ ਕਿਸਾਨਾਂ, ਖੇਤ ਮਜ਼ਦੂਰਾਂ, ਮੰਡੀ ਮਜ਼ਦੂਰਾਂ ਤੇ ਦਲਿਤਾਂ ਨਾਲ ਇਸ ਲੋੜ ਦੇ ਸਮੇਂ ਵਿੱਚ ਖੜ੍ਹੇ ਹੋਵੇ।
![ਮੰਗ ਪੱਤਰ](https://etvbharatimages.akamaized.net/etvbharat/prod-images/national-akalidelegation-21092020-arsh_21092020181657_2109f_02629_545.jpg)
ਸੁਖਬੀਰ ਬਾਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਸੀ ਕਿ ਉਹ ਬਿੱਲਾਂ ਨੂੰ ਮੁੜ ਵਿਚਾਰ ਲਈ ਸੰਸਦ ਵਿੱਚ ਵਾਪਸ ਭੇਜਣ ਤਾਂ ਜੋ ਸਰਕਾਰ ਵੱਲੋਂ ਕਾਹਲੀ ਨਾਲ ਲਏ ਗਏ ਫੈਸਲੇ ਦੇਸ਼ ਦੇ ਕਿਸਾਨਾਂ ਦੇ ਮਨ 'ਤੇ ਸਥਾਈ ਧੱਬੇ ਨਾ ਲਗਾਉਣ।