ਕੁਰੂਕਸ਼ੇਤਰ: ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਹਰਿਆਣਾ ਅਕਾਲੀ ਦਲ ਦੇ ਸੂਬਾ ਪ੍ਰਧਾਨ ਸ਼ਰਨਜੀਤ ਸਿੰਘ ਸੋਥਾ ਦਾ ਕਹਿਣਾ ਹੈ ਕਿ ਜੇਕਰ ਭਾਜਪਾ ਜਲਦੀ ਹੀ ਕੋਈ ਫ਼ੈਸਲਾ ਨਹੀਂ ਲੈਂਦੀ ਤਾਂ ਅਕਾਲੀ ਦਲ ਵਿਧਾਨ ਸਭਾ ਚੋਣਾਂ ਇਕੱਲੇ ਹੀ ਲੜੇਗਾ।
ਭਾਜਪਾ ਨਾਲ ਗਠਜੋੜ !
ਕੁਰੂਕਸ਼ੇਤਰ ਵਿੱਚ ਮੀਟਿੰਗ ਤੋਂ ਬਾਅਦ ਸ਼ਰਨਜੀਤ ਸਿੰਘ ਸੋਥਾ ਨੇ ਕਿਹਾ ਕਿ ਅਕਾਲੀ ਦਲ ਸਿਰਫ਼ ਭਾਜਪਾ ਨਾਲ ਗੱਠਜੋੜ ਕਰੇਗੀ। ਗੱਠਜੋੜ ਦੀਆਂ ਸੀਟਾਂ ਨੂੰ ਲੈ ਕੇ ਇਕ ਜਾਂ ਦੋ ਦਿਨਾਂ ਵਿੱਚ ਸੁਖਬੀਰ ਸਿੰਘ ਬਾਦਲ ਭਾਜਪਾ ਨਾਲ ਗੱਲਬਾਤ ਕਰਨਗੇ।
ਜੇ ਗੱਠਜੋੜ ਨਾ ਹੋਇਆ ਤਾਂ ਅਕਾਲੀ ਦਲ ਇਕੱਲੇ ਚੋਣਾਂ ਲੜੇਗਾ
ਸ਼ਰਨਜੀਤ ਸਿੰਘ ਸੋਥਾ ਨੇ ਦੱਸਿਆ ਕਿ ਪੰਜਾਬ ਵਿੱਚ ਰਾਜਨੀਤਿਕ ਭਾਈਵਾਲ ਪਾਰਟੀ ਭਾਜਪਾ ਨਾਲ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਮਝੌਤਾ ਹੋਣ 'ਤੇ ਸੀਟਾਂ ਦੀ ਵੰਡ ਕਰਨਗੇ। ਕਿਸੇ ਕਾਰਨ ਭਾਜਪਾ ਨਾਲ ਸਮਝੌਤਾ ਨਾ ਹੋਣ ਦੀ ਸੂਰਤ ਵਿੱਚ ਪਾਰਟੀ ਸਿੱਖ/ਪੰਜਾਬੀ ਬਹੁਗਿਣਤੀ ਖੇਤਰਾਂ ਵਿੱਚ ਆਪਣੇ ਆਪ ਉਮੀਦਵਾਰ ਖੜੇ ਕਰੇਗੀ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜਲਦ ਫੈਸਲਾ ਨਾ ਲਿਆ ਗਿਆ ਤਾਂ ਪਾਰਟੀ ਕੋਈ ਫੈਸਲਾ ਲੈ ਸਕਦੀ ਹੈ।
5 ਮੈਂਬਰੀ ਕਮੇਟੀ ਦਾ ਗਠਨ
ਦੱਸਣਯੋਗ ਹੈ ਕਿ ਅਕਾਲੀ ਦਲ ਨੇ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ 5 ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ 22 ਸਤੰਬਰ ਨੂੰ ਕੁਰੂਕਸ਼ੇਤਰ ਵਿੱਚ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜ ਰਹੇ ਉਮੀਦਵਾਰਾਂ ਦੀ ਸਕਰੀਨਿੰਗ ਕਰੇਗੀ।