ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਆਗੂ ਸਨਿੱਚਰਵਾਰ ਨੂੰ ਦਿੱਲੀ ਵਿਖੇ ਇਕੱਠੇ ਹੋ ਰਹੇ ਹਨ। ਇਸ ਦੌਰਾਨ ਅਗਲੀ ਰਣਨੀਤੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਮਨਜੀਤ ਸਿੰਘ ਜੀ ਕੇ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮਾਗਮ ਵਿੱਚ ਪਰਮਿੰਦਰ ਸਿੰਘ ਢੀਂਡਸਾ, ਸੁਖਦੇਵ ਸਿੰਘ ਢੀਂਡਸਾ, ਪਰਮਜੀਤ ਸਿੰਘ ਸਰਨਾ ਸਮੇਤ ਕਈ ਸੀਨੀਅਰ ਅਕਾਲੀ ਆਗੂ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ: ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਅੱਜ ਕਰੇਗੀ ਉਮੀਦਵਾਰਾਂ ਦਾ ਐਲਾਨ
ਇਸ ਵਿੱਚ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਜੁੜੇ ਪਰਿਵਾਰ ਅਤੇ ਸ਼ਹੀਦੀਆਂ ਦੇਣ ਵਾਲੇ ਪਰਿਵਾਰਾਂ ਦੇ ਲੋਕ ਵੀ ਸ਼ਾਮਲ ਹੋਣਗੇ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।