ਨਵੀਂ ਦਿੱਲੀ: ਕਰਨਾਟਕ ਦੇ 17 ਅਯੋਗ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਫ਼ੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ 17 ਅਯੋਗ ਵਿਧਾਇਕਾਂ ਨੂੰ ਚੋਣ ਲੜਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ ਯੇਦੀਯੁਰੱਪਾ ਨੇ ਕਿਹਾ ਕਿ 17 ਅਯੋਗ ਵਿਧਾਇਕ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਣਗੇ।
ਕਰਨਾਟਕ ਵਿੱਚ ਕਾਂਗਰਸ ਤੇ ਜਨਤਾ ਦਲ ਸੈਕੂਲਰ (ਜੇਡੀਐਸ) ਦੇ 17 ਆਯੋਗ ਵਿਧਾਇਕਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ 17 ਅਯੋਗ ਵਿਧਾਇਕਾਂ ਨੂੰ ਚੋਣ ਲੜਨ ਦੀ ਮੰਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਸਪੀਕਰ ਵੱਲੋਂ ਆਯੋਗ ਕਰਾਰ ਦਿੱਤੇ ਜਾਣ ਨੂੰ ਸਹੀ ਠਹਿਰਾਇਆ ਹੈ।
ਭਾਵ ਕਿ ਕਾਂਗਰਸ ਤੇ ਜੇਡੀਐੱਚਸ ਦੇ 17 ਵਿਧਾਇਕ ਹੁਣ ਆਯੋਗ ਸਾਬਿਤ ਹੋਏ ਹਨ। ਪਰ ਸੁਪਰੀਮ ਕੋਰਟ ਵੱਲੋਂ ਵਿਧਾਇਕਾਂ ਨੂੰ ਕੁਝ ਰਾਹਤ ਮਿਲੀ ਹੈ, ਜਿਸ ਤਹਿਤ ਉਹ ਮੁੜ ਚੋਣ ਲੜ ਸਕਣਗੇ। ਦੱਸ ਦਈਏ, ਕਰਨਾਟਕ ਵਿੱਚ 5 ਦਸੰਬਰ ਨੂੰ 15 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣ ਵਾਲੀਆਂ ਹਨ, ਅਜਿਹੇ ਵਿੱਚ ਆਯੋਗ ਕਰਾਰ ਦਿੱਤੇ ਗਏ ਵਿਧਾਇਕ ਆਪਣੀ ਕਿਸਮਤ ਅਜਮਾ ਸਕਣਗੇ।
ਸੁਪਰਮੀ ਕੋਰਟ ਨੇ ਫ਼ੈਸਲੇ ਵਿੱਚ ਕਿਹਾ ਹੈ ਕਿ ਵਿਧਾਨ ਸਭਾ ਸਪੀਕਰ ਇਹ ਤੈਅ ਨਹੀਂ ਕਰ ਸਕਦਾ ਕਿ ਵਿਧਾਇਕ ਕਦੋਂ ਤੱਕ ਚੋਣ ਨਹੀਂ ਲੜ ਸਕਦਾ ਹੈ। SC ਨੇ ਵਿਧਾਨ ਸਭਾ ਦੇ ਸਪੀਕਰ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕਈ ਵਾਰ ਸਪੀਕਰ ਅਧਿਕਾਰ ਦੀ ਤਰ੍ਹਾਂ ਕੰਮ ਕਰਦਾ ਹੈ।