ਚੰਡੀਗੜ੍ਹ: ਚੋਣ ਕਮਿਸ਼ਨ ਵੱਲੋਂ ਐੱਸਆਈਟੀ ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕੀਤੇ ਜਾਣ ਨੂੰ ਲੈ ਕੇ ਅੱਜ ਸਰਬ-ਪਾਰਟੀ ਵਫ਼ਦ ਨੇ ਦਿੱਲੀ 'ਚ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ।
ਇਸ ਵਫ਼ਦ 'ਚ ਸੁਨੀਲ ਜਾਖੜ, ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਸੁਖਪਾਲ ਸਿੰਘ ਖਹਿਰਾ ਧੜੇ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਈਆ ਤੇ ਐੱਚਐੱਸ ਫੂਲਕਾ ਮੌਜੂਦ ਸਨ। ਵਫ਼ਦ ਨੇ ਚੋਣ ਕਮਿਸ਼ਨ ਤੋਂ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਵਾਪਸ ਲਏ ਜਾਣ ਅਤੇ ਇਸ ਮਾਮਲੇ 'ਤੇ ਰੀਵਿਊ ਕਰਨ ਦੀ ਮੰਗ ਕੀਤੀ ਹੈ।
ਐੱਚਐੱਸ ਫੂਲਕਾ ਦਾ ਕਹਿਣਾ ਹੈ ਕਿ ਉਨ੍ਹਾਂ ਚੋਣ ਕਮਿਸ਼ਨ ਕੋਲੋਂ ਮੰਗ ਕੀਤੀ ਕਿ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਨਾ ਹੋਵੇ ਜਿਸ ਤੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਮੁੱਖ ਮੰਤਰੀ ਦਾ ਪੱਤਰ ਵੀ ਆਇਆ ਹੈ ਉਨ੍ਹਾਂ ਨੇ ਭਰੋਸਾ ਦਵਾਇਆ ਹੈ ਕਿ ਇਸ ਮਾਮਲੇ 'ਤੇ ਵਿਚਾਰ ਕੀਤਾ ਜਾਵੇਗਾ।