ਸ੍ਰੀਨਗਰ: ਅਮਰਨਾਥ ਯਾਤਰਾ ਰੱਦ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਮੰਗਲਵਾਰ ਨੂੰ ਹੋਈ ਬੈਠਕ ਵਿੱਚ ਉਪਰਾਜਪਾਲ ਦੇ ਨਾਲ ਜੰਮੂ-ਕਸ਼ਮੀਰ ਪ੍ਰਸ਼ਾਸਨ, ਅਮਰਨਾਥ ਸ਼੍ਰਾਈਨ ਬੋਰਡ ਦੇ ਸੀਈਓ ਤੇ ਕੁੱਝ ਵੱਡੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹੋਏ।
ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ ਇਹ ਖ਼ਬਰ ਸਾਹਮਣੇ ਆਈ ਸੀ ਕਿ ਅਮਰਨਾਥ ਯਾਤਰਾ ਉੱਤੇ ਜੰਮੂ ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਅੱਜ ਫ਼ੈਸਲਾ ਲੈ ਸਕਦਾ ਹੈ।
ਇਸ ਤੋਂ ਪਹਿਲਾਂ ਬੀਤੀ 17 ਜੁਲਾਈ ਨੂੰ ਭਾਰਤੀ ਫ਼ੌਜ ਦੇ ਅਧਿਕਾਰੀ ਬ੍ਰਿਗੇਡੀਅਰ ਬੀਐਸ ਠਾਕੁਰ ਨੇ ਕਿਹਾ ਕਿ ਜਾਣਕਾਰੀ ਮਿਲੀ ਹੈ ਕਿ ਅੱਤਵਾਦੀ ਰਾਸ਼ਟਰੀ ਰਾਜਮਾਰਗ 44 ਉੱਤੇ ਕਿਤੇ ਯਾਤਰਾ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਬਣਾ ਰਹੇ ਹਨ। ਪਰ ਫ਼ੌਜ ਇਹ ਕੋਸ਼ਿਸ਼ ਕਰੇਗੀ ਕਿ ਸਾਲਾਨਾ ਯਾਤਰਾ ਸ਼ਾਂਤੀਪੂਰਵਕ ਹੋਵੇ।
ਇਸ ਤੋਂ ਪਹਿਲਾਂ ਬੀਤੇ ਜੂਨ ਮਹੀਨ ਦੇ ਪਹਿਲੇ ਹਫ਼ਤੇ ਵਿੱਚ ਇਹ ਖ਼ਬਰ ਆਈ ਸੀ ਕਿ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਅਮਰਨਾਥ ਯਾਤਰਾ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੇ ਪ੍ਰਸਾਰ ਦੇ ਮੱਦੇਨਜ਼ਰ ਸਰਕਾਰ ਨੇ ਦੇਸ਼ ਭਰ ਵਿੱਚ ਤਾਲਾਬੰਦੀ ਦਾ ਐਲਾਨ ਕੀਤਾ ਸੀ।ਜਿਸ ਦੇ ਮੱਦੇਨਜ਼ਰ ਯਾਤਰਾ ਰੱਦ ਕਰਨ ਦੀ ਉਮੀਦ ਜਤਾਈ ਜਾ ਰਹੀ ਸੀ।