ETV Bharat / bharat

ਭਾਰੀ ਵਿਰੋਧ ਦੇ ਵਿੱਚਕਾਰ ਜ਼ਰੂਰੀ ਵਸਤਾਂ ਸੋਧ ਬਿੱਲ ਰਾਜ ਸਭਾ 'ਚ ਪਾਸ - Essential Commodities Amendment Bill, 2020

ਵਿਰੋਧੀ ਧਿਰ ਦੇ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਜ਼ਰੂਰੀ ਵਸਤਾਂ (ਸੋਧ) ਬਿੱਲ-2020 ਨੂੰ ਪਾਸ ਕਰਵਾ ਲਿਆ ਹੈ।

Amid heavy opposition, the Rajya Sabha passed the Essential Commodities Amendment Bill 2020
ਭਾਰੀ ਵਿਰੋਧ ਦੇ ਵਿੱਚਕਾਰ ਰਾਜ ਸਭਾ ਨੇ ਪਾਸ ਕੀਤਾ ਜ਼ਰੂਰੀ ਵਸਤਾਂ ਸੋਧ ਬਿੱਲ
author img

By

Published : Sep 22, 2020, 3:27 PM IST

ਨਵੀਂ ਦਿੱਲੀ: ਵਿਰੋਧੀ ਧਿਰ ਦੇ ਜ਼ੋਰਦਾਰ ਵਿਰੋਧ ਦੇ ਵਿਚਕਾਰ ਰਾਜ ਸਭਾ ਵਿੱਚ ਤੀਸਰਾ ਖੇਤੀ ਬਿੱਲ ਵੀ ਪਾਸ ਕਰ ਦਿੱਤਾ ਗਿਆ। ਰਾਜ ਸਭਾ ਨੇ ਅਨਾਜ, ਦਾਲਾਂ, ਤੇਲ ਬੀਜਾਂ, ਖਾਣਯੋਗ ਤੇਲ, ਪਿਆਜ਼ ਤੇ ਆਲੂ ਨੂੰ ਜ਼ਰੂਰੀ ਵਸਤਾਂ ਦੀ ਸੂਚੀ ਵਿੱਚੋਂ ਹਟਾਉਣ ਵਾਲੇ ਜ਼ਰੂਰੀ ਵਸਤੂਆਂ (ਸੋਧ) ਬਿੱਲ -2020 ਨੂੰ ਮਨਜ਼ੂਰੀ ਦੇ ਦਿੱਤੀ। ਲੋਕ ਸਭਾ ਨੇ ਜ਼ਰੂਰੀ ਵਸਤੂਆਂ (ਸੋਧ) ਬਿੱਲ 2020 ਨੂੰ 15 ਸਤੰਬਰ ਨੂੰ ਮਨਜ਼ੂਰੀ ਦੇ ਦਿੱਤੀ ਸੀ।

ਇਸ ਬਿੱਲ ‘ਚ ਖਾਣ-ਪੀਣ ਦੀਆਂ ਚੀਜ਼ਾਂ ਜਿਵੇਂ ਅਨਾਜ, ਦਾਲਾਂ ਤੇ ਪਿਆਜ਼ ਦੇ ਕੰਟਰੋਲ ਨੂੰ ਰੋਕਣ ਦਾ ਪ੍ਰਬੰਧ ਕੀਤਾ ਗਿਆ ਹੈ। ਬਿੱਲ ਵਿੱਚ ਕਿਹਾ ਗਿਆ ਹੈ ਕਿ ਅਨਾਜ, ਦਾਲਾਂ, ਖਾਣਯੋਗ ਤੇਲ, ਆਲੂ ਤੇ ਪਿਆਜ਼ ਜ਼ਰੂਰੀ ਚੀਜ਼ਾਂ ਨਹੀਂ ਹੋਣਗੇ। ਉਤਪਾਦਨ, ਸਟੋਰੇਜ, ਵੰਡ ‘ਤੇ ਸਰਕਾਰ ਦਾ ਨਿਯੰਤਰਣ ਖ਼ਤਮ ਹੋ ਜਾਵੇਗਾ। ਭੋਜਨ ਸਪਲਾਈ ਲੜੀ ਦੀ ਆਧੁਨਿਕੀਕਰਨ ‘ਚ ਮਦਦ ਕਰੇਗਾ। ਕੀਮਤਾਂ ਖਪਤਕਾਰਾਂ ਲਈ ਵੀ ਸਥਿਰ ਰਹਿਣਗੀਆਂ। ਸਬਜ਼ੀਆਂ ਦੀਆਂ ਕੀਮਤਾਂ ਦੁੱਗਣੀਆਂ ਹੋਣ ‘ਤੇ ਸਟਾਕ ਲਿਮਟ ਲਾਗੂ ਹੋਣਗੀਆਂ।

ਇਸ ਤੋਂ ਪਹਿਲਾਂ 20 ਸਤੰਬਰ ਨੂੰ ਰਾਜ ਸਭਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਕੀਤੇ ਭਾਰੀ ਹੰਗਾਮਾ ਦੇ ਵਿਚਕਾਰ ਖੇਤੀਬਾੜੀ ਨਾਲ ਸਬੰਧਤ ਦੋ ਅਹਿਮ ਬਿੱਲਾਂ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਸੀ। ਇਹ ਦੋਵੇਂ ਬਿੱਲਾਂ ਨੂੰ ਦੇਸ਼ ਵਿੱਚ ਖੇਤੀ ਨਾਲ ਜੁੜੇ ਹੁਣ ਤੱਕ ਦੇ ਵੱਡੇ ਸੁਧਾਰਾਂ ਦੀ ਦਿਸ਼ਾ ਵਿੱਚ ਸਰਕਾਰ ਵਲੋਂ ਚੁੱਕੇ ਗਏ ਮਹੱਤਵਪੂਰਨ ਕਦਮ ਦੱਸਿਆ ਜਾ ਰਿਹਾ ਹੈ।

ਇਨ੍ਹਾਂ ਸਾਰੇ ਬਿੱਲਾਂ ਨੂੰ ਲੈ ਕੇ ਦੇਸ਼ ਭਰ ਅਤੇ ਖਾਸਕਰ ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨ, ਆੜ੍ਹਤੀਏ ਅਤੇ ਮਜ਼ਦੂਰ ਵਿਰੋਧ ਕਰ ਰਹੇ ਹਨ। ਇਨ੍ਹਾਂ ਸਾਰੇ ਵਿਰੋਧਾਂ ਨੂੰ ਦਰ-ਕਿਨਾਰ ਕਰਦੇ ਹੋਏ ਕੇਂਦਰ ਸਰਕਾਰ ਨੇ ਇਨ੍ਹਾਂ ਬਿੱਲਾਂ ਨੂੰ ਪਾਸ ਕਰ ਦਿੱਤਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.