ਨਵੀਂ ਦਿੱਲੀ: ਰਾਜਸਥਾਨ ਵਿੱਚ ਰਾਜਨੀਤਿਕ ਹਲਚਲ ਦੇ ਵਿਚਕਾਰ ਸਚਿਨ ਪਾਇਲਟ ਦੁਆਰਾ ਇੱਕ ਪਹਿਲ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਅਤੇ ਉਨ੍ਹਾਂ ਦੇ ਕਰੀਬੀ ਵਿਧਾਇਕਾਂ ਨੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ।
ਕਾਂਗਰਸ ਪਾਰਟੀ ਦੇ ਸੂਤਰਾਂ ਮੁਤਾਬਕ ਪਾਇਲਟ ਸੀਨੀਅਰ ਕਾਂਗਰਸੀ ਆਗੂਆਂ ਕੇਸੀ ਵੇਣੂਗੋਪਾਲ ਅਤੇ ਅਹਿਮਦ ਪਟੇਲ ਦੇ ਸੰਪਰਕ ਵਿੱਚ ਹਨ ਜੋ ਰਾਜਸਥਾਨ ਰਾਜਨੀਤਿਕ ਸੰਕਟ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਹਾਲਾਂਕਿ, ਰਾਹੁਲ ਗਾਂਧੀ ਨੇ ਪਾਇਲਟ ਨਾਲ ਮੁਲਾਕਾਤ ਲਈ ਕੋਈ ਸਮਾਂ ਨਹੀਂ ਦਿੱਤਾ ਪਰ ਇਹ ਕਿਹਾ ਜਾ ਰਿਹਾ ਹੈ ਕਿ 14 ਅਗਸਤ ਦੇ ਨੇੜੇ ਦੋਵਾਂ ਨੇਤਾਵਾਂ ਵਿੱਚ ਬੈਠਕ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਪਾਇਲਟ ਅਤੇ ਉਨ੍ਹਾਂ ਦੇ ਕਰੀਬੀ 18 ਕਾਂਗਰਸੀ ਵਿਧਾਇਕਾਂ ਨੇ ਪਿਛਲੇ ਇੱਕ ਮਹੀਨੇ ਤੋਂ ਅਸ਼ੋਕ ਗਹਿਲੋਤ ਸਰਕਾਰ ਖ਼ਿਲਾਫ਼ ਬਗਾਵਤ ਕੀਤੀ ਹੋਈ ਹੈ। ਜਿਸ ਕਾਰਨ ਸੂਬੇ ਦੀ ਕਾਂਗਰਸ ਸਰਕਾਰ ਢਹਿਣ ਦੀ ਕਗਾਰ 'ਤੇ ਪਹੁੰਚ ਗਈ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਚਿਨ ਪਾਇਲਟ ਖ਼ਿਲਾਫ਼ ਕਈ ਵਾਰ ਬਿਆਨ ਦੇ ਚੁੱਕੇ ਹਨ ਅਤੇ ਉਨ੍ਹਾਂ 'ਤੇ ਭਾਜਪਾ ਨਾਲ ਰਲ਼ ਕੇ ਸੂਬਾ ਸਰਕਾਰ ਨੂੰ ਢਾਹੁਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾ ਚੁੱਕੇ ਹਨ।