ETV Bharat / bharat

ਵਿਵਾਦਿਤ ਢਾਂਚਾ ਮਾਮਲਾ: ਪੇਸ਼ੀ ਤੋਂ ਪਹਿਲਾਂ ਅਮਿਤ ਸ਼ਾਹ ਨੇ ਅਡਵਾਨੀ ਨਾਲ ਕੀਤੀ ਮੁਲਾਕਾਤ - ਅਮਿਤ ਸ਼ਾਹ ਦੀ ਲਾਲ ਕ੍ਰਿਸ਼ਣ ਅਡਵਾਨੀ ਨਾਲ ਮੁਲਾਕਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨਾਲ ਉਨ੍ਹਾਂ ਦੀ ਰਿਹਾਇਸ਼ ਮੁਲਾਕਾਤ ਕੀਤੀ। ਇਸ ਦੌਰਾਨ ਭਾਜਪਾ ਆਗੂ ਭੁਪੇਂਦਰ ਯਾਦਵ ਵੀ ਮੌਜੂਦ ਸਨ। ਇਹ ਮੁਲਾਕਾਤ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ 24 ਜੁਲਾਈ ਨੂੰ ਸੀਬੀਆਈ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਸਥਾਰ ਵਿੱਚ ਪੜ੍ਹੋ...

ਫ਼ੋਟੋ
ਫ਼ੋਟੋ
author img

By

Published : Jul 23, 2020, 8:37 AM IST

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਲਗਭਗ ਅੱਧੇ ਘੰਟੇ ਲਈ ਐਲ ਕੇ ਅਡਵਾਨੀ ਦੀ ਰਿਹਾਇਸ਼ 'ਤੇ ਮੌਜੂਦ ਸਨ।

ਤਾਜ਼ਾ ਘਟਨਾਕ੍ਰਮ ਦੇ ਕਾਰਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਡਵਾਨੀ ਨਾਲ ਇਹ ਮੁਲਾਕਾਤ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਲਾਲ ਕ੍ਰਿਸ਼ਨ ਅਡਵਾਨੀ ਵਿਵਾਦਿਤ ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ ਵਿੱਚ 24 ਜੁਲਾਈ ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਹੋਣ ਵਾਲੇ ਹਨ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਆਪਣਾ ਬਿਆਨ ਦਰਜ ਕਰਨਗੇ।

ਉਸਨੂੰ ਸੀਆਰਪੀਸੀ ਦੀ ਧਾਰਾ 313 ਅਧੀਨ ਅਦਾਲਤ ਸਾਹਮਣੇ ਇਹ ਬਿਆਨ ਦਰਜ ਕਰਨਾ ਪਿਆ ਹੈ। ਅਡਵਾਨੀ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਨੇਤਾ ਮੁਰਲੀ ​​ਮਨੋਹਰ ਜੋਸ਼ੀ 23 ਜੁਲਾਈ ਨੂੰ ਬਿਆਨ ਦਰਜ ਕਰਵਾਉਣਗੇ।

ਸੂਤਰਾਂ ਦਾ ਕਹਿਣਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਰਟੀ ਦੇ ਸੀਨੀਅਰ ਆਗੂ ਅਡਵਾਨੀ ਨਾਲ ਇਸ ਮੁੱਦੇ 'ਤੇ ਗੱਲਬਾਤ ਕੀਤੀ। ਉੱਥੇ ਹੀ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸ਼੍ਰੀ ਰਾਮ ਮੰਦਰ ਦੀ ਭੂਮੀ ਪੂਜਨ 5 ਅਗਸਤ ਨੂੰ ਅਯੁੱਧਿਆ ਵਿੱਚ ਹੋਣੀ ਹੈ। ਲਾਲ ਕ੍ਰਿਸ਼ਨ ਅਡਵਾਨੀ ਉਹ ਨੇਤਾ ਹਨ ਜਿਨ੍ਹਾਂ ਨੇ ਰਾਮ ਮੰਦਰ ਅੰਦੋਲਨ ਦੀ ਅਗਵਾਈ ਕੀਤੀ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.