ਨਵੀਂ ਦਿੱਲੀ : ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਕਾਂਗਰਸ ਨੇਤਾ ਸ਼ਤਰੂਘਨ ਸਿਨਹਾ ਉੱਤੇ ਨਿਸ਼ਾਨਾ ਸਾਧਿਆ। ਉਨ੍ਹਾਂ ਸ਼ਤਰੂਘਨ ਸਿਨਹਾ ਦੇ ਜਿਨਾਹ ਦੀ ਪ੍ਰਸ਼ੰਸਾ ਦੇ ਬਿਆਨ ਦਾ ਵਿਰੋਧ ਕੀਤਾ ਹੈ।
ਅਮਿਤ ਸ਼ਾਹ ਨੇ ਸ਼ਤਰੂਘਨ ਸਿਨਹਾ ਵਿਰੁੱਧ ਬੋਲਦੇ ਹੋਏ ਕਿਹਾ ਕਿ ਸਿਨਹਾ ਜਦ ਤੱਕ ਭਾਜਪਾ ਵਿੱਚ ਸਨ, ਉਨ੍ਹਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਸੀ ਅਤੇ ਹੁਣ ਵੇਖੋ ਉਨ੍ਹਾਂ ਨੂੰ ਕੀ ਹੋ ਗਿਆ ਹੈ ? ਉਨ੍ਹਾਂ ਕਿਹਾ ਜਿਹੋ ਜਿਹੀ ਪਾਰਟੀ ਹੁੰਦੀ ਹੈ, ਉਹੋ ਜਿਹੀ ਸੋਚ ਹੁੰਦੀ ਹੈ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੂੰ ਜੰਮੂ ਕਸ਼ਮੀਰ 'ਚ ਵੱਖਰੇ ਪ੍ਰਧਾਨ ਮੰਤਰੀ ਬਣਾਏ ਜਾਣ ਦੀ ਮੰਗ ਨੂੰ ਲੈ ਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਦੇ ਇੱਕ ਵੀ ਵਰਕਰ ਦੇ ਜ਼ਿੰਦਾ ਰਹਿਣ ਤੱਕ ਅਜਿਹਾ ਸੰਭਵ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ ਮੁੜ ਸੱਤਾ ਵਿੱਚ ਆਉਂਦੇ ਹੀ ਐਕਟ 370 -A ਹਟਾ ਦਿੱਤਾ ਜਾਵੇਗਾ।
ਸ਼ਾਹ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਓਮਰ ਅਬਦੁੱਲਾ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਇੱਕ ਦੇਸ਼ ਵਿੱਚ ਦੋ ਪ੍ਰਧਾਨ ਮੰਤਰੀ ਨਹੀਂ ਹੋ ਸਕਦੇ। ਦੇਸ਼ ਵਿੱਚ ਦੋ ਪ੍ਰਧਾਨ ਮੰਤਰੀ ਹੋਣ ਅਜਿਹਾ ਭਾਜਪਾ ਕਦੇ ਹੋਣ ਨਹੀਂ ਦਵੇਗੀ।