ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ (ਸੀਏਏ) ਨੂੰ ਲੈ ਕੇ ਜਾਗਰੂਕਤਾ ਮੁਹਿੰਮ ਤਹਿਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਖਨਊ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਹਨ।
ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਵਿੱਚ ਵਿਸ਼ੇਸ਼ ਜਨ ਜਾਗਰਣ ਮੁਹਿੰਮ ਚਲਾ ਰਹੀ ਹੈ। ਇਸੇ ਤਹਿਤ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਖਨਊ ਵਿੱਚ ਜਨਸਭਾ ਨੂੰ ਸੰਬੋਧਨ ਕਰ ਰਹੇ ਹਨ। ਇਸ ਤੋਂ ਇਲਾਵਾ ਬੀਜੇਪੀ ਦੇ ਪ੍ਰਧਾਨ ਜੇਪੀ ਨੱਢਾ 23 ਜਨਵਰੀ ਨੂੰ ਆਗਰਾ ਵਿੱਚ ਹੋਣ ਵਾਲੀ ਰੈਲੀ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ: ਹਾਈ ਕੋਰਟ 'ਚ CAT ਦੇ ਫੈਸਲੇ ਵਿਰੁੱਧ ਪਾਈ ਪਟੀਸ਼ਨ ਉੱਤੇ ਸੁਣਵਾਈ ਅੱਜ
ਸੀਏਏ ਤੇ ਐਨਆਰਸੀ ਦੇ ਵਿਰੋਧ 'ਚ ਦਿੱਲੀ 'ਚ ਪ੍ਰਦਰਸ਼ਨ
ਨਾਗਰਿਕਤਾ ਸੋਧ ਬਿੱਲ ਉੱਤੇ (ਸੀਏਏ) ਅਤੇ ਰਾਸ਼ਟਰੀ ਨਾਗਰਿਕ ਪੰਜੀ (ਐਨਆਰਸੀ) ਦੇ ਵਿਰੋਧ ਵਿੱਚ ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਰਾਸ਼ਟਰੀ ਰਾਜਧਾਨੀ ਵਿੱਚ ਮੰਡੀ ਹਾਊਸ ਤੋਂ ਜੰਤਰ-ਮੰਤਰ ਤੱਕ ਮਾਰਚ ਕੱਢਿਆ।
ਵੱਖ-ਵੱਖ ਯੂਨੀਵਰਸਿਟੀਸ ਦੇ ਵਿਦਿਆਰਥੀ ਮੰਡੀ ਹਾਊਸ ਇਕੱਠੇ ਹੋਏ ਅਤੇ ਉਨ੍ਹਾਂ ਸੀਏਏ ਤੋਂ ਅਜ਼ਾਦੀ ਦੇ ਨਾਅਰੇ ਲਗਾਏ। ਵਿਦਿਆਰਥੀਆਂ ਨੇ ਨਾਅਰੇਬਾਜ਼ੀ ਕਰਦਿਆਂ ਲੂਟੀਅਨ ਦਿੱਲੀ ਤੋਂ ਮਾਰਚ ਕੱਢਿਆ।
ਇਸ ਦੌਰਾਨ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਵਿਦਿਆਰਥੀਆਂ ਨੇ ਸ਼ਾਹੀਨ ਬਾਗ ਅਤੇ ਜਾਮੀਆ ਮਿੱਲੀਆ ਇਸਲਾਮੀਆ ਦੇ ਪ੍ਰਦਰਸ਼ਨ ਦੀ ਤਾਰੀਫ ਕੀਤੀ ਜੋ ਸੀਏਏ ਦੇ ਵਿਰੋਧ ਵਿੱਚ ਇੱਕ ਮਹੀਨੇ ਤੋਂ ਧਰਨੇ ਉੱਤੇ ਬੈਠੇ ਹਨ।