ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਗਿਣਤੀ 90 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ। ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਵਰਗੇ ਐਨਸੀਆਰ ਖੇਤਰਾਂ ਵਿੱਚ, ਕੋਰੋਨਾ ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ। ਇਸ ਬਾਰੇ ਵਿਚਾਰ ਵਟਾਂਦਰੇ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸ਼ਾਮ 4:30 ਵਜੇ ਇਕ ਮਹੱਤਵਪੂਰਨ ਬੈਠਕ ਬੁਲਾਈ ਹੈ।
ਗ੍ਰਹਿ ਮੰਤਰੀ ਵੱਲੋਂ ਬੁਲਾਈ ਗਈ, ਇਸ ਬੈਠਕ 'ਚ ਦਿੱਲੀ ਤੇ ਨਾਲ ਲੱਗਦੇ ਰਾਜਾ ਦੇ ਮੁੱਖ ਮੰਤਰੀ ਮੌਜੂਦ ਰਹਿਣਗੇ। ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੌਜੂਦ ਰਹਿਣਗੇ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਅਤੇ ਐੱਨਸੀਆਰ ਸ਼ਹਿਰਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗ੍ਰਹਿ ਮੰਤਰੀ ਦੀ ਬੈਠਕ 'ਚ ਇਹ ਫੈਸਲਾ ਲਿਆ ਗਿਆ ਕਿ ਹੁਣ ਕੋਰੋਨਾ ਦੇ ਮੱਦੇਨਜ਼ਰ ਪੂਰਾ ਐਨਸੀਆਰ ਇੱਕ ਮੰਨਿਆ ਜਾਵੇਗਾ।