ਚੰਡੀਗੜ੍ਹ: ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮਸਕਟ, ਓਮਾਨ ਵਿੱਚ ਫਸੀਆਂ 89 ਭਾਰਤੀ ਔਰਤਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ, ਜਿਨ੍ਹਾਂ ਵਿਚੋਂ ਜ਼ਿਆਦਾਤਰ ਆਂਧਰਾ ਪ੍ਰਦੇਸ਼ ਅਤੇ ਪੰਜਾਬ ਦੀਆਂ ਹਨ।
ਵਿਦੇਸ਼ ਮਾਮਲਿਆਂ ਦੇ ਮੰਤਰੀ ਐਸ. ਜੈਸ਼ੰਕਰ ਨੂੰ ਲਿਖੇ ਇੱਕ ਪੱਤਰ ਵਿੱਚ ਔਜਲਾ ਨੇ ਲਿਖਿਆ, “ਭਾਰਤੀ ਘਰੇਲੂ ਮਹਿਲਾ ਕਾਮੇ ਆਪਣੇ ਮਕਾਨ ਮਾਲਕ ਦੇ ਹੱਥੋਂ ਤਸੀਹੇ ਅਤੇ ਪਰੇਸ਼ਾਨੀ ਝੱਲ ਰਹੀਆਂ ਹਨ। ਇਨ੍ਹਾਂ ਔਰਤਾਂ ਨੂੰ ਚੰਗੀ ਨੌਕਰੀ ਦਾ ਲਾਲਚ ਦੇ ਕੇ ਟਰੈਵਲ ਏਜੰਟਾਂ ਰਾਹੀਂ ਯੂਏਈ ਭੇਜਿਆ ਜਾਂਦਾ ਹੈ। ਜਿੱਥੇ ਉਨ੍ਹਾਂ ਨੂੰ ਕਥਿਤ ਤੌਰ 'ਤੇ ਘਰੇਲੂ ਕੰਮਾਂ ਲਈ ਬੰਧੂਆ ਮਜ਼ਦੂਰੀ ਵਜੋਂ ਵੇਚ ਦਿੱਤਾ ਜਾਂਦਾ ਹੈ। ਇਨ੍ਹਾਂ ਔਰਤਾਂ ਦੇ ਪਾਸਪੋਰਟ ਮਕਾਨ ਮਾਲਕ ਜ਼ਬਤ ਕਰ ਚੁੱਕੇ ਹਨ।
ਔਜਲਾ ਨੇ ਵਿਦੇਸ਼ ਮੰਤਰੀ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਮਸਕਟ ਵਿਚਲੇ ਭਾਰਤੀ ਅਧਿਕਾਰੀਆਂ ਨੂੰ ਇਨ੍ਹਾਂ 89 ਔਰਤਾਂ ਦੀ ਰਿਹਾਈ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਓਸੀਆਈ (ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ) ਧਾਰਕਾਂ ਨੂੰ ਦੇਸ਼ ਵਿੱਚ ਦਾਖਲ ਹੋਣ ਦੀ ਆਗਿਆ ਦੇਣ ਬਾਰੇ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ।
ਖਬਰਾਂ ਅਨੁਸਾਰ, ਕੋਵਿਡ-19 ਦੇ ਫੈਲਣ ਦੇ ਦੌਰਾਨ, ਓਸੀਆਈ ਕਾਰਡ ਧਾਰਕ ਦੇ ਦਾਖਲੇ 'ਤੇ ਵੀ ਪਾਬੰਦੀ ਲਾ ਦਿੱਤੀ ਗਈ ਹੈ।