ਲਖਨਊ: ਉੱਤਰ ਪ੍ਰਦੇਸ਼ ਦੀ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਐਮਯੂ) ਦੇ ਵਿਦਿਆਰਥੀ ਅਹਿਮਦ ਮੁਸਤਫਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦੇਰ ਰਾਤ ਤੱਕ ਅਨੂਪਸ਼ਹਿਰ ਰੋਡ 'ਤੇ ਵਿਦਿਆਰਥੀਆਂ ਨੇ ਜਾਮ ਲਗਾ ਕੇ ਰੱਖਿਆ। ਪੁਲਿਸ ਨੇ ਸੋਮਵਾਰ ਦੁਪਹਿਰ ਤੱਕ ਵਿਦਿਆਰਥੀਆਂ ਨੂੰ ਵਿਦਿਆਰਥੀ ਦੀ ਰਿਹਾਈ ਲਈ ਭਰੋਸਾ ਦਿੱਤਾ ਸੀ, ਪਰ ਪੁਲਿਸ ਪ੍ਰਸ਼ਾਸਨ 'ਤੇ ਭਰੋਸਾ ਨਾ ਹੋਣ ਕਰਕੇ ਵਿਦਿਆਰਥੀਆਂ ਨੇ ਮੁਸਤਫਾ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਜਾਮ ਲਗਾਇਆ।
ਅਧਿਆਪਕਾਂ ਨੇ ਪ੍ਰਸ਼ਾਸਨ ਨਾਲ ਵੀ ਗੱਲਬਾਤ ਕੀਤੀ ਪਰ ਗ੍ਰਿਫਤਾਰ ਕੀਤੇ ਗਏ ਚਾਰ ਵਿਦਿਆਰਥੀਆਂ ਵਿੱਚੋਂ ਸਿਰਫ਼ ਤਿੰਨ ਨੂੰ ਹੀ ਪੁਲਿਸ ਨੇ ਰਿਹਾਅ ਕੀਤਾ। ਇਸ ਦੇ ਨਾਲ ਹੀ ਪੁਲਿਸ ਨੇ ਵਿਦਿਆਰਥੀ ਅਹਿਮਦ ਮੁਸਤਫਾ ਫਰਾਜ 'ਤੇ 151 ਦੀ ਕਾਰਵਾਈ ਕਰਦੇ ਹੋਏ ਉਸ ਨੂੰ ਜੇਲ੍ਹ ਭੇਜ ਦਿੱਤਾ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਬਾਂਡ ਭਰਨ ਤੋਂ ਬਾਅਦ ਸੋਮਵਾਰ ਨੂੰ ਵਿਦਿਆਰਥੀ ਨੂੰ ਰਿਹਾਅ ਕਰਨ ਦੀ ਗੱਲ ਆਖੀ।
ਇਹ ਵੀ ਪੜ੍ਹੋ: ਏਅਰ ਇੰਡੀਆ ਦੀ 100 ਫੀਸਦੀ ਹਿੱਸੇਦਾਰੀ ਵੇਚੇਗੀ ਕੇਂਦਰ ਸਰਕਾਰ, ਜਾਰੀ ਕੀਤੇ ਦਸਤਾਵੇਜ਼
ਏਐਮਯੂ ਦੇ ਅਧਿਆਪਕ ਅਤੇ ਵਿਦਿਆਰਥੀ ਦੇਰ ਸ਼ਾਮ ਜ਼ਿਲ੍ਹਾ ਮੈਜਿਸਟਰੇਟ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਿਦਿਆਰਥੀ ਐਸਐਸਪੀ ਨਾਲ ਵੀ ਤਿੱਖੀ ਨੋਕਝੋਕ ਹੋ ਗਈ। ਜਦੋਂ ਵਿਦਿਆਰਥੀਆਂ ਨੇ ਸੋਮਵਾਰ ਦੁਪਹਿਰ ਨੂੰ ਐਸਐਸਪੀ ਨੂੰ ਲਿਖਤੀ ਰੂਪ ਵਿੱਚ ਵਿਦਿਆਰਥੀ ਨੂੰ ਛੱਡਣ ਲਈ ਕਿਹਾ ਤਾਂ ਐਸਐਸਪੀ ਅਕਾਸ਼ ਕੁਲਹਾਰੀ ਨੇ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਨਾਰਾਜ਼ ਵਿਦਿਆਰਥੀਆਂ ਨੇ ਜਾਮ ਲਗਾ ਦਿੱਤਾ ਅਤੇ ਫੜੇ ਗਏ ਵਿਦਿਆਰਥੀ ਅਹਿਮਦ ਮੁਸਤਫਾ ਦੀ ਰਿਹਾਈ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।