ਨਵੀਂ ਦਿੱਲੀ: ਨਿਕੋਬਾਰ ਟਾਪੂ ਸਮੂਹ ਉੱਤੇ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.0 ਮਾਪੀ ਗਈ ਹੈ। ਇਸ ਦੀ ਜਾਣਕਾਰੀ ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ, ਕਿਸੇ ਵੀ ਤਰ੍ਹਾਂ ਦੇ ਕੋਈ ਜਾਨੀ ਤੇ ਮਾਲੀ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਇੰਡੋਨੇਸ਼ੀਆ ਦੇ ਮਲੂਕੂ ਟਾਪੂ ਕੋਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਮਲੂਕੂ ਟਾਪੂ ਦੇ ਨੇੜੇ ਸਮੁੰਦਰ 'ਚ 7.2 ਰਿਕਟਰ ਪੈਮਾਨੇ ਦਾ ਭੂਚਾਲ ਰਿਕਾਰਡ ਕੀਤਾ ਗਿਆ।
ਜਾਣਕਾਰੀ ਮੁਤਾਬਕ, ਇੰਡੋਨੇਸ਼ੀਆਂ ਵਿੱਚ ਸੁਨਾਮੀ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਇੰਡੋਨੇਸ਼ੀਆ ਦੀਆਂ ਏਜੰਸੀਆਂ ਨੇ ਸਾਵਧਾਨ ਰਹਿਣ ਲਈ ਕਿਹਾ ਹੈ ਅਤੇ ਸਮੁੰਦਰੀ ਕੰਢਿਆਂ ਤੋਂ ਦੂਰ ਰਹਿਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਨਗਰ ਨਿਗਮ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ 'ਚ ਫ਼ੇਲ, ਵੇਖੋ
ਜ਼ਿਕਰਯੋਗ ਹੈ ਕਿ 26 ਦਸੰਬਰ, 2004 ਵਿੱਚ 9.1 ਦਾ ਭੂਚਾਲ ਆਇਆ ਸੀ ਜਿਸ ਵਿੱਚ ਲੱਖਾਂ ਲੋਕ ਮਾਰੇ ਗਏ ਸਨ। ਇਕੱਲੇ ਇੰਡੋਨੇਸ਼ੀਆ ਵਿੱਚ ਹੀ 1,70, 000 ਲੋਕ ਮਾਰੇ ਗਏ ਸਨ।