ਗੁਜਰਾਤ: ਇੱਕ ਫਿਰ ਗੁਜਰਾਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਯਾਨੀ ਕਿ ਵੀਰਵਾਰ ਨੂੰ ਸਵੇਰੇ 7 ਵੱਜ ਕੇ 40 ਮਿੰਟ 'ਤੇ ਰਾਜਕੋਟ ਤੇ ਸੌਰਾਸ਼ਟਰ ਦੇ ਕੁਝ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 4.8 ਮਾਪੀ ਗਈ ਹੈ।
ਬੀਤੇ ਕੁਝ ਦਿਨਾਂ ਤੋਂ ਗੁਜਰਾਤ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸ ਕਾਰਨ ਲੋਕਾਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਭੂਚਾਲ ਆਉਣ ਕਰਕੇ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਰਾਜਕੋਟ, ਸੁਰੇਂਦਰਨਗਰ ਦੇ ਕੁਲੈਕਟਰ ਨਾਲ ਗੱਲਬਾਤ ਕੀਤੀ।
ਇਸ ਦੇ ਨਾਲ ਹੀ ਗੁਜਰਾਤ ਤੋਂ ਇਲਾਵਾ ਦਿੱਲੀ ਐਨਸੀਆਰ, ਜੰਮੂ ਕਸ਼ਮੀਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 13 ਜੁਲਾਈ ਦੀ ਦੇਰ ਰਾਤ ਨੂੰ ਅੰਡੇਮਾਨ ਨਿਕੋਬਾਰ ਵਿੱਚ 4.3 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
8 ਜੁਲਾਈ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਵਿੱਚ ਝਟਕੇ ਮਹਿਸੂਸ ਕੀਤੇ ਗਏ ਸੀ। ਰਿਕਟੇਅਰ ਸਕੇਲ ਉੱਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ। ਇਸ ਤੋਂ ਇਲਾਵਾ 3 ਜੁਲਾਈ ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਇਸ ਦੀ ਤੀਬਰਤਾ 4.7 ਮਾਪੀ ਗਈ। ਦਿੱਲੀ ਐਨਸੀਆਰ ਤੋਂ ਇਲਾਵਾ ਹੋਰ ਵੀ ਸਥਾਨਾਂ ਉੱਤੇ ਝਟਕੇ ਮਹਿਸੂਸ ਕੀਤੇ ਗਏ ਹਨ।
ਇਹ ਵੀ ਪੜ੍ਹੋ:ਹਾਈ ਕੋਰਟ ਦੇ ਵਧੀਕ ਜੱਜ ਹੋਏ ਸਥਾਈ, ਸੁਪਰੀਮ ਕੋਰਟ ਦੇ ਕਾਲਜੀਅਮ ਤੋਂ ਮਿਲੀ ਮਨਜ਼ੂਰੀ