ETV Bharat / bharat

ਅਰਨਬ ਦੇ ਮਾਮਲੇ 'ਚ ਗ੍ਰਹਿ ਮੰਤਰੀ ਨੇ ਕਿਹਾ, ਕੋਰੋਨਾ ਕਾਰਨ ਕੈਦੀਆਂ ਨੂੰ ਨਹੀਂ ਮਿਲ ਸਕਦੇ ਰਿਸ਼ਤੇਦਾਰ

ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਕਿਸੇ ਵੀ ਕੈਦੀ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਗੱਲ ਰਿਪਬਲੀਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਦੇ ਪ੍ਰਸੰਗ ਵਿੱਚ ਪੁੱਛੇ ਪ੍ਰਸ਼ਨ ਦੇ ਜਵਾਬ ਵਿੱਚ ਕਹੀ।

ਤਸਵੀਰ
ਤਸਵੀਰ
author img

By

Published : Nov 10, 2020, 1:29 PM IST

ਮੁੰਬਈ: ਆਰਕੀਟੈਕਟ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਅਰਨਬ ਗੋਸਵਾਮੀ ਦਾ ਪਰਿਵਾਰ ਉਸ ਨੂੰ ਜੇਲ੍ਹ ਵਿੱਚ ਨਹੀਂ ਮਿਲ ਸਕੇਗਾ। ਰਾਜਪਾਲ ਭਗਤ ਸਿੰਘ ਕੋਸ਼ਯਾਰੀ ਦੇ ਦਖ਼ਲ ਤੋਂ ਬਾਅਦ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕਿਹਾ ਹੈ ਕਿ ਕੋਵਿਡ -19 ਕਾਰਨ ਜੇਲ੍ਹ ਵਿੱਚ ਬੰਦ ਕੈਦੀਆਂ ਦੇ ਰਿਸ਼ਤੇਦਾਰਾਂ ਨੂੰ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

ਦੇਸ਼ਮੁਖ ਨੇ ਕਿਹਾ, 'ਮਹਾਰਾਸ਼ਟਰ ਦੇ ਰਾਜਪਾਲ ਸਾਹਬ ਨੇ ਮੈਨੂੰ ਬੁਲਾਇਆ। ਉਨ੍ਹਾਂ ਨੇ ਮੈਨੂੰ ਗੋਸਵਾਮੀ ਦੇ ਪਰਿਵਾਰ ਨੂੰ ਉਨ੍ਹਾਂ ਨਾਲ ਮਿਲਣ ਦੇਣ ਲਈ ਕਿਹਾ, ਪਰ ਤੁਸੀਂ ਸਾਰੇ ਜਾਣਦੇ ਹੋਵੋਗੇ ਕਿ ਕੋਵਿਡ -19 ਦੇ ਪਿਛਲੇ ਚਾਰ ਮਹੀਨਿਆਂ ਦੌਰਾਨ ਅਸੀਂ ਕਿਸੇ ਵੀ ਪਰਿਵਾਰ ਨੂੰ ਵਾਇਰਸ ਦੇ ਡਰੋਂ (ਕੈਦੀਆਂ ਤੋਂ) ਮਿਲਣ ਨਹੀਂ ਦੇ ਰਹੇ।

ਕੈਦੀਆਂ ਨਾਲ ਸੰਪਰਕ ਕਰਨ ਦੇ ਵਿਕਲਪ 'ਤੇ ਦੇਸ਼ਮੁਖ ਨੇ ਕਿਹਾ ਕਿ ਕੈਦੀਆਂ ਦੇ ਰਿਸ਼ਤੇਦਾਰ ਅਧਿਕਾਰੀਆਂ ਦੀ ਆਗਿਆ ਨਾਲ ਫ਼ੋਨ 'ਤੇ ਗੱਲ ਕਰ ਸਕਦੇ ਹਨ।

ਦਰਅਸਲ, ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਸੋਮਵਾਰ ਨੂੰ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨਾਲ ਗੱਲਬਾਤ ਕੀਤੀ। ਕੋਸ਼ਯਾਰੀ ਨੇ ਗ੍ਰਿਫ਼ਤਾਰ ਪੱਤਰਕਾਰ ਅਰਨਬ ਗੋਸਵਾਮੀ ਦੇ ਪਰਿਵਾਰ ਨੂੰ ਉਸ ਨੂੰ ਮਿਲਣ ਦੀ ਆਗਿਆ ਦੇਣ ਲਈ ਕਿਹਾ ਸੀ। ਰਾਜ ਭਵਨ ਵੱਲੋਂ ਜਾਰੀ ਬਿਆਨ ਅਨੁਸਾਰ ਰਾਜਪਾਲ ਨੇ ਗੋਸਵਾਮੀ ਦੀ ਸੁਰੱਖਿਆ ਅਤੇ ਸਿਹਤ ਬਾਰੇ ਵੀ ਚਿੰਤਾ ਜ਼ਾਹਰ ਕੀਤੀ।

ਕੀ ਹੈ ਪੂਰਾ ਮਾਮਲਾ

ਅਰਨਬ ਗੋਸਵਾਮੀ ਅਤੇ ਦੋ ਹੋਰਾਂ - ਫਿਰੋਜ਼ ਸ਼ੇਖ ਅਤੇ ਨਿਤੀਸ਼ ਸ਼ਾਰਦਾ ਨੂੰ ਆਰਕੀਟੈਕਟ ਅੰਵਯ ਨਾਈਕ ਅਤੇ ਉਸ ਦੀ ਮਾਂ ਨੂੰ ਆਤਮ ਹੱਤਿਆ ਕਰਨ ਲਈ ਕਥਿਤ ਤੌਰ 'ਤੇ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। 4 ਨਵੰਬਰ ਨੂੰ ਅਰਨਬ ਨੂੰ ਰਾਏਗੜ੍ਹ ਜ਼ਿਲ੍ਹੇ ਦੀ ਅਲੀਬਾਗ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੋਵਾਂ ਮਾਂਵਾਂ ਅਤੇ ਬੇਟੀਆਂ ਨੇ ਦੋਸ਼ੀਆਂ ਦੀਆਂ ਕੰਪਨੀਆਂ ਦੁਆਰਾ ਕਥਿਤ ਅਦਾਇਗੀ ਨਾ ਕਰਨ ਨੂੰ ਲੈ ਕੇ ਸਾਲ 2018 ਵਿੱਚ ਖੁਦਕੁਸ਼ੀ ਕਰ ਲਈ ਸੀ।

ਦੱਸ ਦੇਈਏ ਕਿ ਗੋਸਵਾਮੀ ਨੂੰ ਉਸਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ, ਉਸ ਨੂੰ ਅਲੀਬਾਗ ਲਿਜਾਇਆ ਗਿਆ ਜਿਥੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਉਨ੍ਹਾਂ ਨੂੰ ਅਤੇ ਦੋ ਹੋਰਾਂ ਨੂੰ 18 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਕਥਿਤ ਤੌਰ 'ਤੇ ਮੋਬਾਈਲ ਫ਼ੋਨ ਦੀ ਵਰਤੋਂ ਕਰਦਿਆਂ ਪਾਏ ਜਾਣ ਤੋਂ ਬਾਅਦ ਐਤਵਾਰ ਨੂੰ ਰਾਏਗੜ੍ਹ ਦੀ ਤਲੋਜਾ ਜੇਲ੍ਹ ਲਿਜਾਇਆ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.