ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਹੈਰਾਨੀਜਨਕ ਨਤੀਜੇ ਸਾਹਮਣੇ ਆਏ ਹਨ। ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਰਾਜਨੀਤਕ ਸਮੀਕਰਣ ਤੇਜ਼ੀ ਨਾਲ ਬਦਲ ਰਿਹਾ ਹੈ।
ਜਾਣਕਾਰੀ ਮੁਤਬਾਕ ਅਨਿਲ ਵਿਜ ਅਤੇ ਦੁਸ਼ਯੰਤ ਚੌਟਾਲਾ ਦੋਵੇਂ ਹੀ ਰਿਸ਼ਤੇਦਾਰ ਹਨ। ਅਜਿਹਾ ਮੰਨਿਆ ਜਾ ਰਿਹ ਹੈ ਕਿ ਜਨਨਾਯਕ ਜਨਤਾ ਪਾਰਟੀ (ਜੇਜੇਪੀ) ਦੇ ਦੁਸ਼ਯੰਤ ਚੌਟਾਲਾ ਭਾਜਪਾ ਨੂੰ ਸਮਰਥਨ ਕਰਨ ਉੱਤੇ ਵਿਚਾਰ ਕਰਨਗੇ। ਅਜਿਹੇ ਵਿੱਚ ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਹ ਅਨਿਲ ਵਿਜ ਨੂੰ ਸੂਬੇ ਦੇ ਅਗਲੇ ਮੁੱਖ ਮੰਤਰੀ ਬਣਾਉਣ ਲਈ ਭਾਜਪਾ ਪਾਰਟੀ ਦਾ ਸਮਰਥਨ ਕਰ ਸਕਦੇ ਹਨ।
ਮੀਡੀਆ ਰਿਪੋਰਟ ਮੁਤਾਬਕ ਜੇਜੇਪੀ ਮਨੋਹਰ ਲਾਲ ਖੱਟਰ ਦੇ ਨਾਂਅ ਉੱਤੇ ਸਮਰਥਨ ਦੇਣ ਲਈ ਤਿਆਰ ਨਹੀਂ ਹੈ ਪਰ ਇੰਝ ਮੰਨਿਆ ਜਾ ਰਿਹਾ ਹੈ ਕਿ ਜੇਜੇਪੀ ਅਨਿਲ ਵਿਜ ਦੇ ਨਾਂਅ ਉੱਤੇ ਸਹਿਮਤ ਹੋ ਸਕਦੀ ਹੈ।
ਭਾਜਪਾ ਪਾਰਟੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇਪੀ ਨੱਡਾ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਇੱਕ ਬੈਠਕ ਕਰਨਗੇ। ਇਸ ਤੋਂ ਬਾਅਧ ਹਰਿਆਣਾ ਦੇ ਅਗਲੇ ਮੁੱਖ ਮੰਤਰੀ ਦਾ ਨਾਂਅ ਤੈਅ ਕੀਤਾ ਜਾਵੇਗਾ।