ਨਵੀਂ ਦਿੱਲੀ: ਅਕਸਰ ਵਿਵਾਦਾਂ ਵਿੱਚ ਰਹਿਣ ਵਾਲੇ ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕਾਂਗਰਸ ਪਾਰਟੀ ਦੇ ਕੁਝ ਆਗੂਆਂ ਵੱਲੋਂ ਵਿਰੋਧ ਕਰਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਉਨ੍ਹਾਂ 'ਤੇ ਨਿਸ਼ਾਨੇ ਸਾਧਨੇ ਸ਼ੁਰੂ ਕਰ ਦਿੱਤੇ ਹਨ।
ਸਿੱਧੂ ਵਿਰੁੱਧ ਕਾਂਗਰਸ ਪਾਰਟੀ ਵਿੱਚ ਉੱਠ ਰਹੇ ਵਿਰੋਧ ਨੂੰ ਲੈ ਕੇ ਭਾਜਪਾ ਆਗੂ ਤੇ ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਨਵਜੋਤ ਸਿੱਧੂ ਨੂੰ ਸਾਬਕਾ ਕ੍ਰਿਕੇਟਰ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਤਹਰੀਕ-ਏ-ਇਨਸਾਫ਼ 'ਚ ਸ਼ਾਮਲ ਹੋਣ ਦੀ ਸਲਾਹ ਦਿੱਤੀ ਹੈ।
ਅਨਿਲ ਵਿਜ ਨੇ ਟਵੀਟ ਕਰਦਿਆਂ ਕਿਹਾ ਭਾਜਪਾ ਅਤੇ ਕਾਂਗਰਸ ਦੋਹਾਂ ਵੱਲੋਂ ਸਿੱਧੂ ਨੂੰ ਨੀਵਾਂ ਦਿਖਾਉਣ ਤੋਂ ਬਾਅਦ ਉਨ੍ਹਾਂ ਕੋਲ ਇਮਰਾਨ ਖ਼ਾਨ ਦੀ ਪਾਰਟੀ ਤਹਰੀਕ-ਏ-ਇਨਸਾਫ਼ ਵਿੱਚ ਸ਼ਾਮਲ ਹੋਣ ਦਾ ਵਿਕਲਪ ਬਚਿਆ ਹੈ।