ETV Bharat / bharat

ਤਿੰਨ ਪੜਾਵਾਂ ਵਿੱਚ ਹੋਣਗੀਆਂ ਬਿਹਾਰ ਵਿਧਾਨ ਸਭਾ ਚੋਣਾਂ, 10 ਨਵੰਬਰ ਨੂੰ ਆਉਣਗੇ ਨਤੀਜੇ - Voting time

ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀ ਪ੍ਰੈਸ ਕਾਨਫਰੰਸ ਕਰਕੇ ਬਿਹਾਰ ਵਿਧਾਨ ਸਭਾ ਚੋਣਾਂ ਦੀ ਘੋਸ਼ਣਾ ਕੀਤੀ। ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਕਿਹਾ ਕਿ ਚੋਣਾਂ ਤਿੰਨ ਪੜਾਵਾਂ ਵਿੱਚ ਹੋਣਗੀਆਂ। ਪਹਿਲੇ ਪੜਾਅ ਵਿਚ 71 ਸੀਟਾਂ 'ਤੇ ਚੋਣਾਂ ਹੋਣਗੀਆਂ। ਦੂਜੇ ਪੜਾਅ ਦੀਆਂ 94 ਸੀਟਾਂ ਲਈ ਵੋਟਾਂ ਪੈਣੀਆਂ ਹਨ, ਜਦਕਿ ਤੀਜੇ ਪੜਾਅ ਵਿੱਚ 78 ਸੀਟਾਂ ਲਈ ਚੋਣਾ ਹੋਣਗੀਆਂ। ਚੋਣ ਨਤੀਜੇ 10 ਨਵੰਬਰ ਨੂੰ ਐਲਾਨੇ ਜਾਣਗੇ।

announcement-of-bihar-assembly-elections-schedule-by-election-commission
ਤਿੰਨ ਪੜਾਵਾਂ ਵਿੱਚ ਹੋਣਗੀਆਂ ਬਿਹਾਰ ਵਿਧਾਨ ਸਭਾ ਚੋਣਾਂ, 10 ਨਵੰਬਰ ਨੂੰ ਆਉਣਗੇ ਨਤੀਜੇ
author img

By

Published : Sep 25, 2020, 4:26 PM IST

ਨਵੀਂ ਦਿੱਲੀ: ਮੁੱਖ ਚੋਣ ਕਮਿਸ਼ਨਰ ਨੇ ਪ੍ਰੈਸ ਗੱਲਬਾਤ ਤੋਂ ਬਾਅਦ ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਬਿਹਾਰ ਚੋਣਾਂ ਮੁਲਤਵੀ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ, ਸੁਪਰੀਮ ਕੋਰਟ ਨੂੰ ਚੋਣ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਸੀ।

ਤਿੰਨ ਪੜਾਵਾਂ ਵਿੱਚ ਚੋਣ

  • ਪਹਿਲੇ ਪੜਾਅ ਵਿੱਚ 16 ਜ਼ਿਲ੍ਹਿਆਂ ਦੀਆਂ 71 ਸੀਟਾਂ 'ਤੇ ਵੋਟਿੰਗ ਹੋਵੇਗੀ।
  • 31 ਹਜ਼ਾਰ ਬੂਥਾਂ 'ਤੇ ਵੋਟਾਂ ਪਾਈਆਂ ਜਾਣਗੀਆਂ।
  • ਦੂਜੇ ਪੜਾਅ ਲਈ 3 ਨਵੰਬਰ ਨੂੰ ਹੋਵੇਗੀ ਵੋਟਿੰਗ।
  • 42 ਹਜ਼ਾਰ ਪੋਲਿੰਗ ਸਟੇਸ਼ਨ, 17 ਜ਼ਿਲ੍ਹਿਆਂ ਦੀਆਂ 94 ਸੀਟਾਂ 'ਤੇ ਵੋਟਿੰਗ।
  • 7 ਨਵੰਬਰ ਨੂੰ ਤੀਜੇ ਪੜਾਅ ਦੀ ਵੋਟਿੰਗ।
  • ਤੀਜੇ ਪੜਾਅ ਵਿੱਚ ਕੁੱਲ 33.5 ਹਜ਼ਾਰ ਪੋਲਿੰਗ ਸਟੇਸ਼ਨ ਹੋਣਗੇ, ਅਤੇ 15 ਜ਼ਿਲ੍ਹਿਆਂ ਵਿੱਚ 78 ਸੀਟਾਂ 'ਤੇ ਵੋਟਿੰਗ ਹੋਵੇਗੀ।
  • ਵੋਟਾਂ ਦੀ ਗਿਣਤੀ 10 ਨਵੰਬਰ ਨੂੰ ਕੀਤੀ ਜਾਵੇਗੀ।

ਕੋਰੋਨਾ ਲਾਗ ਵਾਲੇ ਲੋਕ ਵੀ ਪਾ ਸਕਣਗੇ ਵੋਟ

ਸੁਨੀਲ ਅਰੋੜਾ ਨੇ ਕਿਹਾ ਕਿ ਚੋਣਾਂ ਲਈ ਆਨਲਾਈਨ ਨਾਮਜ਼ਦਗੀ ਪੱਤਰ ਵੀ ਭਰੇ ਜਾਣਗੇ। ਚੋਣ ਪ੍ਰਚਾਰ ਬਾਰੇ ਉਨ੍ਹਾਂ ਕਿਹਾ ਕਿ ਪੰਜ ਤੋਂ ਵਧੇਰੇ ਲੋਕ ਘਰਾਂ ਵਿੱਚ ਜਾ ਕੇ ਪ੍ਰਚਾਰ ਨਹੀਂ ਕਰ ਸਕਦੇ। ਪ੍ਰਚਾਰ ਦੌਰਾਨ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਣਾ ਹੋਵੇਗਾ। ਇਸ ਦੇ ਨਾਲ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ ਵੀ ਵੋਟ ਪਾ ਸਕਣਗੇ।

ਵੋਟ ਪਾਉਣ ਦਾ ਸਮਾਂ

ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਪੋਲਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਣੀ ਹੈ। ਕੁਆਰੰਟੀਨ ਵਿੱਚ ਰਹਿਣ ਵਾਲੇ ਲੋਕ ਚੋਣਾਂ ਦੇ ਆਖ਼ਰੀ ਘੰਟੇ ਵਿੱਚ ਵੋਟ ਪਾਉਣ ਦੇ ਯੋਗ ਹੋਣਗੇ। ਇੱਕ ਬੂਥ 'ਤੇ ਇੱਕ ਹਜ਼ਾਰ ਵੋਟਰ ਹੋਣਗੇ। ਇਸਦੇ ਨਾਲ ਬੂਥ ਪੱਧਰ 'ਤੇ ਥਰਮਲ ਸਕੈਨਰ ਲਗਾਏ ਜਾਣਗੇ।

ਸੁਰੱਖਿਆ ਦੇ ਮਿਆਰਾਂ ਦਾ ਵਿਸ਼ੇਸ਼ ਧਿਆਨ

ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਣਾ ਹੋਵੇਗਾ। ਕੋਰੋਨਾ ਕਾਰਨ 70 ਦੇਸ਼ਾਂ ਵਿੱਚ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਚੋਣਾਂ ਸੁਰੱਖਿਆ ਮਾਪਦੰਡਾਂ ਦੇ ਅਧੀਨ ਹੋਣਗੀਆਂ। ਸੁਨੀਲ ਅਰੋੜਾ ਨੇ ਅੱਗੇ ਕਿਹਾ ਕਿ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 29 ਨਵੰਬਰ ਨੂੰ ਖਤਮ ਹੋਣ ਜਾ ਰਿਹਾ ਹੈ। ਬਿਹਾਰ ਦੀ ਚੋਣ ਕੋਰੋਨਾ ਦੇ ਸਮੇਂ ਦੌਰਾਨ ਵਿਸ਼ਵ ਦੀ ਸਭ ਤੋਂ ਵੱਡੀ ਚੋਣ ਹੋਣ ਜਾ ਰਹੀ ਹੈ।

ਬਿਹਾਰ ਵਿੱਚ ਵੋਟਰਾਂ ਦੀ ਗਿਣਤੀ

ਸੁਨੀਲ ਅਰੋੜਾ ਨੇ ਕਿਹਾ ਕਿ ਬਿਹਾਰ ਵਿੱਚ ਕੁੱਲ ਵੋਟਰਾਂ ਦੀ ਗਿਣਤੀ 7.29 ਕਰੋੜ ਹੈ, ਜਿਨ੍ਹਾਂ ਵਿੱਚ ਮਹਿਲਾ ਵੋਟਰ 3.39 ਕਰੋੜ ਹਨ, ਜਦੋਂ ਕਿ ਪੁਰਸ਼ ਵੋਟਰ 3.79 ਕਰੋੜ ਹਨ।

ਸਾਲ 2015 ਵਿੱਚ ਪੁਰਸ਼ ਵੋਟਰਾਂ ਦੀ ਗਿਣਤੀ 3.57 ਕਰੋੜ ਸੀ, ਜੋ ਹੁਣ 3.85 ਕਰੋੜ ਹੋ ਗਈ ਹੈ। ਸਾਲ 2015 ਵਿੱਚ ਮਹਿਲਾ ਵੋਟਰਾਂ ਦੀ ਗਿਣਤੀ 3.12 ਕਰੋੜ ਸੀ, ਜੋ ਹੁਣ 2020 ਵਿੱਚ 3.4 ਕਰੋੜ ਹੋ ਗਈ ਹੈ।

ਇਸਦੇ ਨਾਲ ਹੀ, ਚੋਣਾਂ ਦੌਰਾਨ ਈਵੀਐਮ ਵੀ ਇੱਕ ਵੱਡਾ ਵਿਸ਼ਾ ਹੈ।

ਕੋਰੋਨਾ ਯੁੱਗ ਵਿੱਚ ਕਈ ਤਰੀਕਿਆਂ ਨਾਲ ਜ਼ਿੰਦਗੀ ਹੋਈ ਪ੍ਰਭਾਵਤ

ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੋਰੋਨਾ ਵਿਸ਼ਾਣੂ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਕਾਰਨ ਸਾਡੀ ਜ਼ਿੰਦਗੀ ਸਮਾਜਿਕ, ਆਰਥਿਕਅਤੇ ਸਭਿਆਚਾਰਕ ਤੌਰ ਤੇ ਬਹੁਤ ਸਾਰੇ ਤਰੀਕਿਆਂ ਨਾਲ ਪ੍ਰਭਾਵਿਤ ਹੋਈ ਹੈ।

ਹੈਂਡ ਸੈਨੇਟਾਈਜ਼ਰ ਤੋਂ ਲੈ ਕੇ ਦਸਤਾਨੇ ਹੋਣਗੇ ਉਪਲਬਧ

ਇੱਥੇ 7 ਲੱਖ ਤੋਂ ਵੱਧ ਹੈਂਡ ਸੈਨੇਟਾਈਜ਼ਰਜ਼ ਦੀਆਂ ਯੂਨਿਟਸ ਹੋਣਗੀਆਂ, 46 ਲੱਖ ਮਾਸਕ ਉਪਲਬਧ ਹੋਣਗੇ, 6 ਲੱਖ ਪੀਪੀਈ ਕਿੱਟਾਂ ਉਪਲਬਧ ਹੋਣਗੀਆਂ। 7.6 ਲੱਖ ਯੂਨਿਟ ਫੇਸ ਸ਼ੀਲਡ ਉਪਲਬਧ ਹੋਣਗੇ। ਇਸ ਨਾਲ 23 ਲੱਖ ਦਸਤਾਨੇ ਵੀ ਉਪਲਬਧ ਕਰਵਾਏ ਜਾਣਗੇ।

ਇਸ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਅਧਿਕਾਰਤ ਬੁਲਾਰੇ ਸ਼ੈਫਾਲੀ ਸ਼ਰਨ ਨੇ ਕਿਹਾ ਹੈ ਕਿ ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਹੋਵੇਗੀ।ਅਜਿਹੀ ਸਥਿਤੀ ਵਿੱਚ ਕਿਆਸ ਲਗਾਏ ਜਾ ਰਹੇ ਨੇ ਕਮਿਸ਼ਨ ਅੱਜ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਦੱਸ ਦੇਈਏ ਕਿ 243 ਮੈਂਬਰੀ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 29 ਨਵੰਬਰ ਨੂੰ ਖਤਮ ਹੋ ਰਿਹਾ ਹੈ।

ਬਿਹਾਰ ਵਿਧਾਨ ਸਭਾ ਸੀਟਾਂ ਤੋਂ ਇਲਾਵਾ 15 ਰਾਜਾਂ ਦੀਆਂ 64 ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇੱਕ ਲੋਕ ਸਭਾ ਸੀਟ 'ਤੇ ਉਪ ਚੋਣਾਂ ਵੀ ਹੋਣੀਆਂ ਹਨ। ਅਜਿਹੀ ਸਥਿਤੀ ਵਿੱਚ ਸੰਭਾਵਨਾਵਾਂ ਹਨ ਕਿ ਕਮਿਸ਼ਨ ਸਾਰੀਆਂ ਸੀਟਾਂ ‘ਤੇ ਚੋਣਾਂ ਦਾ ਐਲਾਨ ਕਰ ਸਕਦਾ ਹੈ।

ਦੱਸ ਦੇਈਏ ਕਿ ਬਿਹਾਰ ਵਿੱਚ ਵਾਲਮੀਕਿ ਨਗਰ ਲੋਕ ਸਭਾ ਸੀਟ ਲਈ ਉਪ ਚੋਣਾਂ ਲੰਬਤ ਪਈਆਂ ਹਨ।

ਉਨ੍ਹਾਂ 64 ਵਿਧਾਨ ਸਭਾ ਸੀਟਾਂ ਵਿੱਚੋਂ 27 ਮੱਧ ਪ੍ਰਦੇਸ਼ ਵਿੱਚ ਹਨ।

ਮੱਧ ਪ੍ਰਦੇਸ਼ ਵਿੱਚ ਉਸ ਸਮੇਂ 27 ਸੀਟਾਂ ਖਾਲੀ ਹੋਈਆਂ ਸਨ ਜਦੋਂ ਕਾਂਗਰਸ ਦੇ ਬਾਗੀ ਮੈਂਬਰਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਪਾਰਟੀ ਅਤੇ ਅਸੈਂਬਲੀ ਤੋਂ ਅਸਤੀਫਾ ਦੇ ਦਿੱਤਾ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.